ਪੰਜਾਬ ਨੂੰ ਨਸ਼ਾ ਮੁਕਤ ਕਰੀਏ:ਸੋਨੂੰ ਸੂਦ

ਚੰਡੀਗੜ੍ਹ: ਮੋਗਾ ਵਿੱਚ ਜਨਮੇ ਸੋਨੂੰ ਸੂਦ ਕੋਵਿਡ ਮਹਾਂਮਾਰੀ ਦੇ ਸਮੇਂ ਵਿੱਚ ਮੁਸੀਬਤ ਵਿੱਚ ਫਸੇ ਲੋਕਾਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਹਨ। ਉਨ੍ਹਾਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਪੰਜਾਬ ਵਿੱਚ ਵੱਧ ਰਹੇ ਨਸ਼ੇ ‘ਤੇ ਚਿੰਤਾ ਪ੍ਰਗਟ ਕਰਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਵੀ ਕਹੀ।

ਅਦਾਕਾਰ ਸੋਨੂੰ ਸੂਦ ਨੇ ਪੰਜਾਬ ‘ਚ ਨਸ਼ਿਆਂ ਦੇ ਮਾਮਲਿਆਂ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ

ਪੰਜਾਬ ‘ਚ ਨਸ਼ਾ ਵਿਰੋਧੀ ਮੁਹਿੰਮ ਦੀ ਅਗਵਾਈ ਕਰ ਰਹੇ ਫਿਲਮ ਅਦਾਕਾਰ ਸੋਨੂੰ ਸੂਦ ਨੇ ਸੂਬੇ ‘ਚ ਲਗਾਤਾਰ ਵੱਧ ਰਹੇ ਨਸ਼ੇ ਦੇ ਮਾਮਲਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਆਮ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਾ ਮੁਕਤ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ ਹੈ।

ਦੁਖੀ ਲੋਕਾਂ ਦੀ ਮਦਦ ਕਰਨ ਲਈ ਜਾਣਿਆ ਜਾਂਦਾ ਹੈ। ਐਤਵਾਰ ਨੂੰ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਪੰਜਾਬ ‘ਚ ਵੱਧ ਰਹੇ ਨਸ਼ੇ ‘ਤੇ ਚਿੰਤਾ ਪ੍ਰਗਟਾਈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਵੀ ਕਹੀ। ਇਸ ਦੇ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਲਈ ਕਿਹਾ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਵੀਡੀਓ ਕਲਿੱਪ ਨੂੰ ਟਵੀਟ ਕਰਕੇ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ।

Spread the love