ਮਹਾਰਾਸ਼ਟਰ ਦੇ Deputy CM ਦੇਵੇਂਦਰ ਫੜਨਵੀਸ ਨੇ ਮੁਆਫੀ ਮੰਗੀ

ਮੁੰਬਈ : ਮਰਾਠਾ ਰਾਖਵਾਂਕਰਨ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਤੋਂ ਬਾਅਦ ਮਹਾਰਾਸ਼ਟਰ ਦੇ ਜਾਲਨਾ ਵਿਚ ਤਣਾਅ ਦੇ ਵਿਚਕਾਰ, ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੋਮਵਾਰ ਨੂੰ ਸਰਕਾਰ ਦੀ ਤਰਫੋਂ ਮੁਆਫੀ ਮੰਗੀ।

ਫੜਨਵੀਸ ਨੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮਰਾਠਾ ਰਾਖਵਾਂਕਰਨ ਮੀਟਿੰਗ ਵਿੱਚ ਕਿਹਾ, “ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ ਸਹੀ ਨਹੀਂ ਸੀ… ਮੈਂ ਸਰਕਾਰ ਦੀ ਤਰਫ਼ੋਂ ਮੁਆਫ਼ੀ ਮੰਗ ਰਿਹਾ ਹਾਂ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।” ਉਪ ਮੁੱਖ ਮੰਤਰੀ ਦਫਤਰ ਨੇ ਦੱਸਿਆ ਕਿ ਇਸ ਮਾਮਲੇ ‘ਤੇ ਚਰਚਾ ਲਈ ਮਰਾਠਾ ਅੰਦੋਲਨ ਦੇ ਨੇਤਾ ਮਨੋਜ ਜਾਰੰਗੇ ਪਾਟਿਲ ਨਾਲ ਬੈਠਕ ਬੁਲਾਈ ਗਈ । ਇਸ ਦੌਰਾਨ ਮਹਾਰਾਸ਼ਟਰ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ, ”ਅਸੀਂ ਮਰਾਠਾ ਰਾਖਵੇਂਕਰਨ ‘ਤੇ ਉੱਚ ਪੱਧਰੀ ਮੀਟਿੰਗ ਕੀਤੀ। ਮੈਂ ਪ੍ਰਦਰਸ਼ਨਕਾਰੀਆਂ ਨਾਲ ਪਹਿਲਾਂ ਹੀ ਗੱਲ ਕੀਤੀ ਹੈ ਅਤੇ ਅਸੀਂ ਇਸ ਮੁੱਦੇ ਨੂੰ ਯੋਜਨਾਬੱਧ ਤਰੀਕੇ ਨਾਲ ਹੱਲ ਕਰਾਂਗੇ।

Spread the love