ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਝਟਕਾ!

ਚੰਡੀਗੜ੍ਹ: ਪੰਜਾਬ ਸਰਕਾਰ ਨੇ ਡਿਸਟੈਂਸ ਐਜੂਕੇਸ਼ਨ ਜ਼ਰੀਏ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਦੇ ਤਹਿਤ ਹੁਣ ਇਸ ਸ਼੍ਰੇਣੀ ਦੇ ਮੁਲਾਜ਼ਮਾਂ ਦੀ ਪ੍ਰਮੋਸ਼ਨ ‘ਤੇ ਰੋਕ ਲਾ ਦਿੱਤੀ ਗਈ ਹੈ। ਇੱਥੇ ਦੱਸਣਾ ਉੱਚਿਤ ਹੋਵੇਗਾ ਕਿ ਲੋਕਲ ਬਾਡੀਜ਼ ਵਿਭਾਗ ਅਧੀਨ ਆਉਂਦੇ ਵਿਭਾਗਾਂ ਨਗਰ ਨਿਗਮ, ਇੰਪਰੂਵਮੈਂਟ ਟਰੱਸਟ, ਮਿਊਂਸੀਪਲ ਕਮੇਟੀਆਂ ਅਤੇ ਸੀਵਰੇਜ ਬੋਰਡ ‘ਚ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਪਿਛਲੇ ਸਮੇਂ ਦੌਰਾਨ ਡਿਸਟੈਂਸ ਐਜੂਕੇਸ਼ਨ ਜ਼ਰੀਏ ਹਾਸਲ ਕੀਤੀ ਇੰਜੀਨੀਅਰਿੰਗ ਦੀ ਡਿਗਰੀ ਦੇ ਦਮ ‘ਤੇ ਪ੍ਰਮੋਸ਼ਨ ਲਈ ਗਈ ਹੈ।

ਇਸ ਨੂੰ ਲੈ ਕੇ ਵਿਵਾਦ ਵੀ ਚੱਲ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਇਸ ਸ਼੍ਰੇਣੀ ਦੇ ਮੁਲਾਜ਼ਮਾਂ ਨੂੰ ਰਿਵਰਟ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਤਰ੍ਹਾਂ ਦੇ ਮਾਮਲਿਆਂ ‘ਚ ਕੋਈ ਕਾਰਵਾਈ ਕਰਨ ‘ਤੇ ਰੋਕ ਲਾਉਣ ਦੀ ਮੰਗ ਨੂੰ ਲੈ ਕੇ ਕਈ ਕੋਰਟ ਕੇਸ ਚੱਲ ਰਹੇ ਹਨ। ਇਸ ਦੌਰਾਨ ਲੋਕਲ ਬਾਡੀਜ਼ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ।

Spread the love