ਜੀ-20 ਸੰਮੇਲਨ ’ਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਹਿੱਸਾ ਨਹੀਂ ਲੈਣਗੇ।

ਨਵੀਂ ਦਿੱਲੀ: ਨਵੀਂ ਦਿੱਲੀ ’ਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ’ਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਹਿੱਸਾ ਨਹੀਂ ਲੈਣਗੇ। ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਮੁਲਕ ਦੇ ਵਫ਼ਦ ਦੀ ਅਗਵਾਈ ਪ੍ਰਧਾਨ ਮੰਤਰੀ ਲੀ ਕਿਆਂਗ ਕਰਨਗੇ। ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮਾਓ ਨਿੰਗ ਨੇ ਇਕ ਸੰਖੇਪ ਬਿਆਨ ’ਚ ਕਿਹਾ,‘‘ਭਾਰਤ ਸਰਕਾਰ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਲੀ ਕਿਆਂਗ ਨਵੀਂ ਦਿੱਲੀ ’ਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ ’ਚ ਹਾਜ਼ਰੀ ਭਰਨਗੇ।’’

ਮਾਓ ਨੇ ਰਾਸ਼ਟਰਪਤੀ ਦੀ ਗ਼ੈਰਹਾਜ਼ਰੀ ਦਾ ਕੋਈ ਕਾਰਨ ਨਹੀਂ ਦੱਸਿਆ ਹੈ। ਉਨ੍ਹਾਂ ਇਥੇ ਮੰਤਰਾਲੇ ਦੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਚੀਨ ਆਰਥਿਕਤਾ ਤੇ ਵਿਕਾਸ ’ਚ ਚੁਣੌਤੀਆਂ ਨਾਲ ਨਜਿੱਠਣ, ਬਾਹਰੀ ਦੁਨੀਆ ਨੂੰ ਵਿਸ਼ਵਾਸ ਦਿਵਾਉਣ ਅਤੇ ਸਾਂਝੀ ਖੁਸ਼ਹਾਲੀ ਤੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਜੀ-20 ਸੰਮੇਲਨ ਵਿੱਚ ਮੁਲਕਾਂ ਦੇ ਸਹਿਮਤੀ ਤੱਕ ਪਹੁੰਚਣ ਦੀ ਉਮੀਦ ਕਰਦਾ ਹੈ।ਜੀ-20 ਸੰਮੇਲਨ ’ਚ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਹਿੱਸਾ ਨਹੀਂ ਲੈਣਗੇ।

Spread the love