ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 5 ਸਤੰਬਰ- ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਨੇ ਧਾਰਾ 370 ਨੂੰ ਰੱਦ ਕਰਨ ਅਤੇ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦੇ ਬੈਚ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਸੰਜੇ ਕਿਸ਼ਨ ਕੌਲ, ਸੰਜੀਵ ਖੰਨਾ, ਬੀ.ਆਰ. ਗਵਈ ਅਤੇ ਸੂਰਿਆ ਕਾਂਤ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ 16 ਦਿਨਾਂ ਤੱਕ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ।

Spread the love