ਮਨਜਿੰਦਰ ਸਿੰਘ ਸਿਰਸਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਭਾਰਤੀ ਜਨਤਾ ਪਾਰਟੀ ਦੇ ਨਵ ਨਿਯੁਕਤ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਇਕੱਲੇ ਚੋਣ ਲੜੇਗੀ। ਉਨ੍ਹਾਂ ਗੱਠਜੋੜ ‘ਇੰਡੀਆ’ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜਿਨ੍ਹਾਂ ਆਗੂਆਂ ’ਤੇ ਕਈ ਤਰ੍ਹਾਂ ਦੇ ਦੋਸ਼ ਲਗਾ ਰਹੇ ਸਨ, ਅੱਜ ਇੰਡੀਆ ਗੱਠਜੋੜ ’ਚ ਸ਼ਾਮਿਲ ਹੋ ਕੇ ਉਨ੍ਹਾਂ ਆਗੂਆਂ ਦੀ ਝੋਲੀ ਪੈ ਗਏ ਹਨ,ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਮੁਖੀ ਅੱਗੇ ਗੋਡੇ ਟੇਕ ਚੁੱਕੇ ਹਨ।

Spread the love