ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਣਮੀਕਜੋਤ ਕੌਰ ਨੂੰ ਜਿੱਤ ਲਈ ਵਧਾਈ ਦਿੱਤੀ

ਚੰਡੀਗੜ੍ਹ:ਜਥੇਦਾਰ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਪੋਸਟ ਪਾਕੇ ਰਣਮੀਕਜੋਤ ਕੌਰ ਨੂੰ ਇਸ ਸ਼ਾਨਦਾਰ ਜਿੱਤ ਨੂੰ ਸਿੱਖ ਇਤਿਹਾਸ ਦੇ ਪੰਨਿਆਂ ਨਾਲ ਜੋੜਿਆ ਹੈ।

ਤਖਤ ਦਾਵਾ ਅਗਨਿ ਬਹੁਤੁ ਤ੍ਰਿਣ ਜਾਲੇ ਕੋਈ ਹਰਿਆ ਬੂਟ ਰਹਿਓ ਰੀ ॥****** ਅਠਾਰਵੀਂ ਸਦੀ ਚ ਇਕ ਅਜਿਹਾ ਸਮਾਂ ਆਇਆ, ਜਦੋ ਮੁਗਲ ਸਰਕਾਰ ਅਤੇ ਸਰਕਾਰ ਵਲੋਂ ਫੈਲਾਏ ਫਰਮ ਜਾਲ ਚ ਫਸੇ ਲੋਕਾਂ ਨੇ ਮੰਨ ਲਿਆ ਕੇ ਸਿੱਖ ਹੁਣ ਖਤਮ ਹੋ ਗਏ ਨੇ ਤੇ ਹੁਣ ਸਿੱਖੀ ਦੀ ਗੂੰਜ ਨਹੀ ਗੂੰਜੇਗੀ। ਪਰ ਧੰਨ ਬਾਬਾ ਬੋਤਾ ਸਿੰਘ ਜੀ ਤੇ ਧੰਨ ਬਾਬਾ ਗਰਜਾ ਸਿੰਘ ਜੀ, ਜਿਨ੍ਹਾਂ ਦੀ ਮਾਰੀ ਇਕ ਦਹਾੜ ਨੇ ਭਰਮ ਦੇ ਬੱਦਲ ਚੀਰ ਦਿੱਤੇ। ਅੱਜ ਵੀ ਪੰਜਾਬ ਵਿਚ ਸਰਕਾਰਾਂ ਦੇ ਸੋਸ਼ਲ ਮੀਡੀਆ ਵਿੰਗਾਂ ਦੁਆਰਾ ਗੁੰਮਰਾਹ ਕੀਤੇ ਲੋਕ ਤੇ ਨਾਸਤਿਕਵਾਦੀ ਕਾਮਰੇਡੀ ਸੋਚ ਦੇ ਕੰਧਾੜੀ ਚੜ੍ਹੇ ਟੋਲੇ, ਦਿਨ ਦਿਹਾੜੇ ਇਹ ਆਖਣ ਕੇ ਪੰਜਾਬ ਦੀ ਧਰਤੀ ਤੇ ਸਿੱਖ ਮੁੱਦਿਆਂ ਦੀ ਗੱਲ ਕਰਨੀ ਹਵਾ ਚ ਹੱਥ ਮਾਰਨੇ ਆ। ਐਨ ਓਸ ਮੌਕੇ ਪੰਜਾਬ ਦੀ ਹਿੱਕ ਖੁਰਚ ਕੇ ਵਸਾਏ ਪੱਥਰਾਂ ਦੇ ਸ਼ਹਿਰ ਚੰਡੀਗੜ ਦੀ ਪੰਜਾਬ ਯੁਨੀਵਰਸਿਟੀ ਚ ਸਿੱਖ ਮਸਲੇ ਤਲੀ ਤੇ ਰੱਖ ਕੇ ਪ੍ਰਾਪਤ ਕੀਤੀ ਇਹ ਨਿੱਕੀ ਜਿਹੀ ਜਿੱਤ ਵੱਡੇ ਅਰਥ ਰਖਦੀ ਹੈ। ਮੁਬਾਰਕ ਧੀਏ!ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਣਮੀਕਜੋਤ ਕੌਰ ਨੂੰ ਜਿੱਤ ਲਈ ਵਧਾਈ ਦਿੱਤੀ

Spread the love