ਲੁਧਿਆਣਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ, CM ਭਗਵੰਤ ਮਾਨ ਨੇ ਦਿੱਤੀ ਹਰੀ ਝੰਡੀ

ਲੁਧਿਆਣਾ : ਕਰੀਬ ਤਿੰਨ ਸਾਲਾਂ ਬਾਅਦ ਲੁਧਿਆਣਾ ਇਕ ਵਾਰ ਫਿਰ ਹਵਾਈ ਮਾਰਗ ਨਾਲ ਜੁੜ ਗਿਆ ਹੈ। ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ ਅਤੇ ਗਾਜ਼ੀਆਬਾਦ ਲਈ ਉਡਾਣਾਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਦਿੱਲੀ ਲਈ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਕਈ ਮੰਤਰੀਆਂ ਅਤੇ ਨੇਤਾਵਾਂ ਨੇ ਲੁਧਿਆਣਾ ਤੋਂ ਦਿੱਲੀ ਲਈ ਉਡਾਣ ਭਰੀ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੁਧਿਆਣਾ ਤੋਂ ਉਡਾਣਾਂ ਸ਼ੁਰੂ ਹੋਣ ਨਾਲ ਵਪਾਰੀਆਂ ਅਤੇ ਉੱਦਮੀਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਲੁਧਿਆਣਾ ਤੋਂ ਨਾਂਦੇੜ ਸਾਹਿਬ ਅਤੇ ਵਾਰਾਣਸੀ ਲਈ ਵੀ ਉਡਾਣਾਂ ਸ਼ੁਰੂ ਕੀਤੀਆਂ ਜਾਣਗੀਆਂ। ਲੁਧਿਆਣਾ ਵਿੱਚ ਬਣ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।

Spread the love