8 ਸਤੰਬਰ ਨੂੰ ਸੀਐਮ ਮਾਨ 710 ਨਵ-ਨਿਯੁਕਤ ਪਟਵਾਰੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਚੰਡੀਗੜ੍ਹ:ਮੁੱਖ ਮੰਤਰੀ ਭਗਵੰਤ ਮਾਨ ਨੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਇੱਕ ਖੁਸ਼ਖ਼ਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ…8 ਸਤੰਬਰ ਨੂੰ ਅਸੀਂ ਇੱਕ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਹੈ ਜਿਸ ਵਿੱਚ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਨੇ…ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਵੀ ਜਲਦ ਜਾਰੀ ਹੋਣਗੇ…ਉਮੀਦ ਹੈ ਕਿ ਨਵੇਂ ਹੱਥਾਂ ਚ ਨਵੀਆਂ ਕਲਮਾਂ ਇੱਕ ਨਵੇਂ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਕਰਨਗੀਆਂ..ਲੋਕਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ।

Spread the love