ਓਨਟਾਰੀਓ ਸੂਬੇ ਵਿੱਚ ਪੰਜਾਬ ਮੂਲ ਦੇ ਤਿੰਨ ਆਗੂ ਬਣੇ ਮੰਤਰੀ

ਓਨਟਾਰੀਓ: ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪੰਜਾਬ ਮੂਲ ਦੇ ਤਿੰਨ ਆਗੂ ਮੰਤਰੀ ਬਣ ਗਏ ਹਨ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਇਕ ਮੰਤਰੀ ਦੇ ਅਸਤੀਫੇ ਕਾਰਨ ਕੀਤਾ ਗਿਆ ਹੈ। ਮੰਤਰੀ ਬਣਨ ਵਾਲਿਆਂ ਵਿੱਚ ਮੋਗਾ, ਪੰਜਾਬ ਵਿੱਚ ਪੈਦਾ ਹੋਏ 47 ਸਾਲਾ ਪਰਮ ਗਿੱਲ, 30 ਸਾਲਾ ਪ੍ਰਭਮੀਤ ਸਰਕਾਰੀਆ ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਲ ਹਨ।

ਪ੍ਰਭਮੀਤ ਓਨਟਾਰੀਓ ਦੇ ਪਹਿਲੇ ਦਸਤਾਰਧਾਰੀ ਮੰਤਰੀ ਬਣੇ ਹਨ ਜੋ ਟਰਾਂਸਪੋਰਟ ਮੰਤਰੀ ਹੋਣਗੇ।

ਮੋਗਾ ਦੇ ਰਹਿਣ ਵਾਲੇ ਪਰਮ ਗਿੱਲ ਨੂੰ ਨਾਗਰਿਕਤਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਉਹ ਛੋਟੀ ਉਮਰ ਵਿੱਚ ਕੈਨੇਡਾ ਚਲਾ ਗਿਆ ਸੀ।

ਇਸ ਦੇ ਨਾਲ ਹੀ ਜਲੰਧਰ ਦੇ ਬਿਲਗਾ ਨਾਲ ਸਬੰਧਤ ਨੀਨਾ ਤਾਂਗੜੀ ਨੂੰ ਸਮਾਲ ਸਕੇਲ ਬਿਜ਼ਨਸ ਅਤੇ ਜੌਬ ਕ੍ਰਿਏਸ਼ਨ ਦਾ ਸਹਾਇਕ ਮੰਤਰੀ ਬਣਾਇਆ ਗਿਆ ਹੈ।

Spread the love