ਨਿਮਿਸ਼ਾ ਮਹਿਤਾ ਸਣੇ 4 ਲੀਡਰਾਂ ਨੂੰ ਭਾਜਪਾ ‘ਚੋਂ ਕੱਢਿਆ ਬਾਹਰ

ਚੰਡੀਗੜ੍ਹ :ਪੰਜਾਬ ਵਿੱਚ ਬੀਜੇਪੀ ਦਾ ਪ੍ਰਧਾਨ ਸੁਨੀਲ ਜਾਖੜ ਬਣਨ ਤੋਂ ਬਾਅਦ ਭਾਜਪਾ ਅੰਦਰ ਉਸ ਦੇ ਲੀਡਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਚਾਰ ਲੀਡਰਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਇਹ ਐਕਸ਼ਨ ਦੋਆਬਾ ਦੇ ਚਾਰ ਭਾਜਪਾ ਲੀਡਰਾਂ ‘ਤੇ ਹੋਇਆ ਹੈ।ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ- ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ‘ਤੇ ਫ਼ੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦੇ ਤੋਂ ਮੁਕਤ ਕਰਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਜੀਵਨ ਗੁਪਤਾ ਨੇ ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖ਼ਾਸਤ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰ ਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਫ਼ੈਸਲੇ ਅਨੁਸਾਰ ਉਪਰੋਕਤ ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ

Spread the love