ਮਾਨ ਸਰਕਾਰ ਨੌਕਰੀਆਂ ਦੇ ਮਾਮਲੇ ਚ ਪੰਜਾਬ ਦੇ ਨੌਜਵਾਨਾਂ ਨਾਲ ਕਰ ਰਹੀ ਹੈ ਵਿਤਕਰਾ – ਮਜੀਠੀਆ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਭਗਵੰਤ ਮਾਨ ਜੀ ਜੇਕਰ ਤੁਸੀਂ ਪੰਜਾਬੀ ਨੌਜਵਾਨਾਂ ਨੂੰ ਪੰਜਾਬ ਵਿਚ ਭਰਤੀ ਵੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਕਿਵੇਂ ਰੋਕੋਗੇ ? ਹੈਰਾਨ ਕਰਨ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿਚੋਂ 6 ਹਰਿਆਣਾ ਦੇ ਵਸਨੀਕ ਹਨ । ਪਿਛਲੀਆਂ ਨਿਯੁਕਤੀਆਂ ਵਿਚ ਵੀ ਇਹੀ ਕਹਾਣੀ ਸੀ । ਤੁਹਾਡੀ ਸਰਕਾਰ ਲੱਖਾਂ ਨੌਕਰੀਆਂ ਦੇਣ ਦਾ ਵਾਅਦਾ ਕਰਕੇ ਪੰਜਾਬ ਦੇ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ ।

Spread the love