ਪੰਜਾਬ ਪੁਲਿਸ ‘ਚ ਹਰਿਆਣਾ ਦੀ ਘੁਸਪੈਠ ਮਜੀਠੀਆ ਤੇ ਖਹਿਰੇ ਨੇ ਉਠਾਏ ਸਵਾਲ

ਚੰਡੀਗੜ੍ਹ:ਪੰਜਾਬ ਪੁਲਿਸ ਵਿੱਚ ਇੰਸਪੈਕਟਰਾਂ ਦੀ ਭਰਤੀ ਨੂੰ ਲੈਕੇ ਨਵਾਂ ਵਿਵਾਦ ਪੈਦਾ ਹੋ ਗਿਆ ਹੈ ਮਾਨਸਾ ਵਿੱਚ 7 ਪੁਲਿਸ ਸਬ-ਇੰਸਪੈਕਟਰਾਂ ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਇਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਤੁਸੀਂ ਪੰਜਾਬੀ ਨੌਜਵਾਨਾਂ ਦੀ ਭਰਤੀ ਹੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੇ ਵਿਦੇਸ਼ ਜਾਣ ਨੂੰ ਕਿਵੇਂ ਰੋਕੋਗੇ?

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਪਿਛਲੀਆਂ ਨਿਯੁਕਤੀਆਂ ਵਿੱਚ ਵੀ ਇਹੀ ਕਹਾਣੀ ਸੀ। ਲੱਖਾਂ ਨੌਕਰੀਆਂ ਦਾ ਵਾਅਦਾ ਕਰਨ ਤੋਂ ਬਾਅਦ ਤੁਹਾਡੀ ਸਰਕਾਰ ਸਾਡੇ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ।

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਟਵੀਟ ਕਰਕੇਮੁੱਖ ਮੰਤਰੀ ਭਗਵੰਤ ਮਾਨਤੋਂ ਪੁੱਛਿਆ ਹੈ ਕਿ ਸਾਡੇ ਨੌਜਵਾਨ ਵਿਦੇਸ਼ ਕਿਉਂ ਨਾ ਜਾਣ। ਖਹਿਰਾ ਨੇ ਟਵੀਟ ਵਿੱਚ ਕਿਹਾ-ਪਿਆਰੇਭਗਵੰਤ ਮਾਨ, ਤੁਹਾਡੀ ਸਰਕਾਰ ਵੱਲੋਂ ਭਰਤੀ ਕੀਤੇ ਮਾਨਸਾ ਜ਼ਿਲ੍ਹੇ ਦੇ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ ਤੇ ਫਿਰ ਤੁਸੀਂ ਚਾਹੁੰਦੇ ਹੋ ਕਿ ਪੰਜਾਬ ਦੇ ਨੌਜਵਾਨ ਦੂਜੇ ਦੇਸ਼ਾਂ ਵਿੱਚ ਨਾ ਜਾਣ?

Spread the love