ਦਿੱਲੀ ਚ ਪਟਾਕਿਆਂ ‘ਤੇ ਪਾਬੰਦੀ ਜਾਰੀ ਰਹੇਗੀ: ਦਿੱਲੀ ਸਰਕਾਰ

ਦਿੱਲੀ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕਿਆਂ ਦੇ ਬਣਾਉਣ,ਵਿਕਰੀ, ਸਟੋਰੇਜ ਅਤੇ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਰਾਜਧਾਨੀ ਦਿੱਲੀ ‘ਚ ਇਸ ਸਾਲ ਦੀਵਾਲੀ ‘ਤੇ ਵੀ ਪਟਾਕਿਆਂ ਦੀ ਵਿਕਰੀ ਅਤੇ ਸਾੜਨ ‘ਤੇ ਪਾਬੰਦੀ ਜਾਰੀ ਰਹੇਗੀ। ਇਸ ਸਬੰਧੀ ਦਿੱਲੀ ਸਰਕਾਰ ਨੇ ਪੁਲਿਸ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ।

ਪਿਛਲੇ ਕਈ ਸਾਲਾਂ ਤੋਂ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਦਿੱਲੀ ਸਰਕਾਰ ਨੇ ਗੁਆਂਢੀ ਰਾਜਾਂ ਨੂੰ ਵੀ ਪਟਾਕਿਆਂ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਕਿਸੇ ਨੂੰ ਵੀ ਪਟਾਕਿਆਂ ਨਾਲ ਸਬੰਧਤ ਲਾਇਸੈਂਸ ਨਾ ਦਿੱਤੇ ਜਾਣ। ਦੱਸ ਦਈਏ ਕਿ ਰਾਜਧਾਨੀ ਦਿੱਲੀ ‘ਚ ਪਿਛਲੇ ਸਾਲ ਵੀ ਪਟਾਕਿਆਂ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।

Spread the love