INDIA’ ਗੱਠਜੋੜ ਦੀ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ 13 ਨੂੰ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈਕੇ ‘ਇੰਡੀਆ’ ਗੱਠਜੋੜ ਦੀ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ ਕੌਮੀ ਰਾਜਧਾਨੀ ਵਿੱਚ 13 ਸਤੰਬਰ ਨੂੰ ਹੋਵੇਗੀ।

ਇਹ ਮੀਟਿੰਗ ਰਾਸ਼ਟਰਵਾਦੀ ਕਾਂਗਰਸ ਪਾਰਟੀ ਮੁਖੀ ਸ਼ਰਦ ਪਵਾਰ ਦੀ ਰਿਹਾਇਸ਼ ’ਤੇ ਹੋਵੇਗੀ|

ਜਾਣਕਾਰੀ ਅਨੁਸਾਰ ਇਸ ਮੀਟਿੰਗ ਚ ਗਠਜੋੜ ਦੀਆਂ ਰਣਨੀਤੀਆਂ ਅਤੇ ਭਵਿੱਖੀ ਪ੍ਰੋਗਰਾਮ ਤੈਅ ਕੀਤੇ ਜਾਣਗੇ। ਦੱਸਣਯੋਗ ਹੈ ਕਿ ਦੋ ਦਰਜਨ ਤੋਂ ਵੱਧ ਵਿਰੋਧੀ ਪਾਰਟੀਆਂ ਨੇ 2024 ਦੀਆਂ ਆਮ ਚੋਣਾਂ ’ਚ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਐੱਨਡੀਏ ਦੇ ਟਾਕਰੇ ਲਈ ‘ਇੰਡੀਆ’ ਗੱਠਜੋੜ ਕਾਇਮ ਕੀਤਾ ਹੈ।

Spread the love