ਹਰਿਆਣਾ ਕਮੇਟੀ ਦੇ ਪ੍ਰਧਾਨ ਸ੍ਰ ਭੁਪਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ :ਹਰਿਆਣਾ ਗੁਰਦਆਰਾ ਪਰਬੰਧਕ ਕਮੇਟੀ ਦੇ ਨਵੇਂ ਚੁਣੇ ਪ੍ਰਧਾਨ ਸ ਭੁਪਿੰਦਰ ਸਿੰਘ ਅਸੰਧ ਅਤੇ ਸਮੁੱਚੀ ਅੰਤ੍ਰਿੰਗ ਕਮੇਟੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਉਨ੍ਹਾਂ ਕਿਹਾ ਉਹ ਅਹੁਦਾ ਸੰਭਾਲਣ ਤੋਂ ਪਹਿਲਾਂ ਗੁਰੂ ਘਰ ਦਾ ਅਸ਼ੀਰਵਾਦ ਲੈਣ ਲਈ ਆਏ ਹਾਂ ਇਸ ਮੌਕੇ ਹਰਿਆਣਾ ਕੇਮਟੀ ਪ੍ਰਧਾਨ ਤੇ ਮੈਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਨਤਮਸਤਕ ਹੋਏ| ਉਨ੍ਹਾਂ ਨੇ ਕਿਹਾ ਕਿ ਗੁਰੂ ਘਰਾਂ ਦੀ ਸਾਂਭ ਸੰਭਾਲ ਅਤੇ ਸਿੱਖੀ ਦੇ ਪ੍ਰਚਾਰ ਦੀ ਸੇਵਾ ਕਰਨ ਲਈ ਗੁਰੂ ਰਾਮਦਾਸ ਦੇ ਦਰ ਤੋਂ ਅਸ਼ੀਰਵਾਦ ਲਿਆ ਹੈ| ਜਥੇਦਾਰ ਭੁਪਿੰਦਰ ਸਿੰਘ ਨੇ ਹਰਿਆਣਾ ਦੇ ਸਿੱਖਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾ ਕੇ ਆਪਣੀ ਸ਼ਕਤੀ ਵਧਾਉਣ ਦੀ ਅਪੀਲ ਕੀਤੀ| ਉਨ੍ਹਾਂ ਕਿਹਾ ਕਿ ਸਾਡਾ ਕਿਸੇ ਨਾਲ ਕੋਈ ਵਿਰੋਧ ਨਹੀਂ ਅਸੀ ਹਰਿਆਣਾ ਦੇ ਗੁਰਧਾਮਾਂ ਦੀ ਸੇਵਾ ਕਰਾਂਗੇ ਉਨ੍ਹਾਂ ਜਾਣਕਾਰੀ ਦਿਤੀ ਗੁਰਦੁਆਰਾ ਨਾਡਾ ਸਾਹਿਬ ਤੋਂ ਇੱਕ ਨਿੱਜੀ ਚੈਨਲ ਤੋਂ ਲਾਈਵ ਪ੍ਰਸਾਰਣ ਸ਼ਰੂ ਹੋ ਗਿਆ ਹੈ|

Spread the love