ਸੀਐਮ ਭਗਵੰਤ ਮਾਨ ਨੇ 249 ਹੋਰ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਹੋਰ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ।

ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਰੀਬ 35 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲਾਂ ਲਈ ਨਵੀਂ ਰੋਡ ਸੇਫਟੀ ਫੋਰਸ (ਐਸਐਸਐਫ) ਸਮੇਤ ਪੁਲਿਸ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਭਰਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

Spread the love