ਕਸ਼ਮੀਰ ‘ਚ ਕਰਨਲ ਸਮੇਤ 3 ਸ਼ਹੀਦ, ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਮੁਕਾਬਲੇ ਚੱਲ ਰਹੇ ਹਨ। ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਉਹ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਵਿੱਚ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਸਨ। ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਦੂਜੇ ਪਾਸੇ ਰਾਜੌਰੀ ‘ਚ ਸੋਮਵਾਰ ਤੋਂ ਐਨਕਾਊਂਟਰ ਚੱਲ ਰਿਹਾ ਹੈ। ਇਸ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਇੱਕ ਸਿਪਾਹੀ ਅਤੇ ਇੱਕ ਐਸਪੀਓ ਸ਼ਹੀਦ ਹੋ ਗਏ ਹਨ। ਇਸ ਆਪਰੇਸ਼ਨ ਵਿੱਚ ਫੌਜ ਦਾ ਇੱਕ ਕੁੱਤਾ ਵੀ ਮਾਰਿਆ ਗਿਆ ਹੈ। ਉਸ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਆਪਣੇ ਹੈਂਡਲਰ ਦੀ ਜਾਨ ਬਚਾਈ

Spread the love