ਜੈਪੁਰ-ਆਗਰਾ ਹਾਈਵੇਅ ‘ਤੇ ਟਰੱਕ ਦੀ ਬੱਸ ਨੂੰ ਟੱਕਰ ਮਾਰਨ ਕਾਰਨ 11 ਲੋਕਾਂ ਦੀ ਮੌਤ

ਚੰਡੀਗੜ੍ਹ :ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਟਰੱਕ ਦੀ ਬੱਸ ਨਲ ਟੱਕਰ ਹੋਣ ਕਰਕੇ ਬੱਸ ਵਿੱਚ ਸਵਾਰ 11 ਲੋਕਾਂ ਦੀ ਮੌਤ ਹੋ ਗਈ। 20 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਯਾਤਰੀਆਂ ਨਾਲ ਭਰੀ ਬੱਸ ਗੁਜਰਾਤ ਤੋਂ ਮਥੁਰਾ ਵੱਲ ਜਾ ਰਹੀ ਸੀ।

ਜੈਪੁਰ-ਆਗਰਾ ਹਾਈਵੇਅ ‘ਤੇ ਨਾਦਬਾਈ ਥਾਣਾ ਖੇਤਰ ਦੇ ਜੈਪੁਰ ਆਗਰਾ ਰਾਸ਼ਟਰੀ ਰਾਜਮਾਰਗ ‘ਤੇ ਹੰਤਾਰਾ ਪੁਲ ‘ਤੇ ਬੱਸ ਪਲਟ ਗਈ। ਡਰਾਈਵਰ ਨੇ ਬੱਸ ਖੜ੍ਹੀ ਕਰਕੇ ਠੀਕ ਕਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਉਦੋਂ ਪਿੱਛੇ ਤੋਂ ਆ ਰਹੇ ਟਰੱਕ ਨੇ ਬੱਸ ਨੂੰ ਟੱਕਰ ਮਾਰ ਦਿੱਤੀ।

ਪੁਲਿਸ ਦਾ ਕਹਿਣਾ ਹੈ ਕਿ ਹਾਦਸੇ ‘ਚ 11 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕੁਝ ਲੋਕ ਜ਼ਖਮੀ ਹੋਏ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ। ਮਰਨ ਵਾਲਿਆਂ ਵਿੱਚ ਛੇ ਔਰਤਾਂ ਅਤੇ ਪੰਜ ਪੁਰਸ਼ ਸਨ। ਸਾਰੇ ਯਾਤਰੀਆਂ ਨੂੰ ਐਂਬੂਲੈਂਸ ਰਾਹੀਂ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ 11 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। 20 ਦੇ ਕਰੀਬ ਗੰਭੀਰ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।

ਇਸ ਦੌਰਾਨ ਉਥੋਂ ਲੰਘ ਰਹੇ ਹੋਰ ਵਾਹਨਾਂ ਦੇ ਚਾਲਕਾਂ ਨੇ ਸੜਕ ‘ਤੇ ਬੇਹੋਸ਼ ਪਏ ਲੋਕਾਂ ਨੂੰ ਦੇਖ ਕੇ ਪੁਲਿਸ ਨੂੰ ਫੋਨ ਕੀਤਾ ਅਤੇ ਐਂਬੂਲੈਂਸ ਬੁਲਾਈ। ਸਾਰਿਆਂ ਦੀਆਂ ਲਾਸ਼ਾਂ ਨੂੰ ਭਰਤਪੁਰ ਜ਼ਿਲਾ ਹਸਪਤਾਲ ਦੇ ਮੁਰਦਾਘਰ ‘ਚ ਰੱਖਿਆ ਗਿਆ ਹੈ।|

Spread the love