ਸੰਸਦ ਦਾ ਵਿਸ਼ੇਸ਼ ਸੈਸ਼ਨ:ਚੋਣ ਕਮਿਸ਼ਨਰ ਦੀ ਨਿਯੁਕਤੀ ਸਮੇਤ ਚਾਰ ਬਿੱਲ ਹੋਣਗੇ ਪੇਸ਼
ਚੰਡੀਗੜ੍ਹ ;ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਦੌਰਾਨ ਸੰਸਦ ਵਿੱਚ ਚਾਰ ਬਿੱਲ ਪੇਸ਼ ਕੀਤੇ ਜਾਣਗੇ।
ਇਹ ਜਾਣਕਾਰੀ 13 ਸਤੰਬਰ ਨੂੰ ਰਾਜ ਸਭਾ ਵੱਲੋਂ ਜਾਰੀ ਸੰਸਦੀ ਬੁਲੇਟਿਨ ਵਿੱਚ ਦਿੱਤੀ ਗਈ ਹੈ।
ਸੈਸ਼ਨ ਦੇ ਪਹਿਲੇ ਦਿਨ 18 ਸਤੰਬਰ ਨੂੰ ਰਾਜ ਸਭਾ ‘ਚ 75 ਸਾਲਾਂ ਦੀ ਸੰਸਦੀ ਯਾਤਰਾ, ਪ੍ਰਾਪਤੀਆਂ, ਅਨੁਭਵ, ਯਾਦਾਂ ਅਤੇ ਸਬਕ ‘ਤੇ ਚਰਚਾ ਹੋਵੇਗੀ।
ਦੂਜੇ ਪਾਸੇ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਵੇਂ ਸੰਸਦ ਭਵਨ ‘ਤੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਸਬੰਧਤ ਬਿੱਲ ਪੇਸ਼ ਕੀਤਾ ਜਾਵੇਗਾ।ਪੋਸਟ
ਆਫਿਸ ਬਿੱਲ 2023 ਅਤੇ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ ਦੀ ਨਿਯੁਕਤੀ ਨਾਲ ਸਬੰਧਤ ਬਿੱਲ ਵਿਸ਼ੇਸ਼ ਸੈਸ਼ਨ ਵਿੱਚ ਰਾਜ ਸਭਾ ਵਿੱਚ ਪੇਸ਼ ਕੀਤੇ ਜਾਣਗੇ।
ਇਹ ਦੋਵੇਂ ਬਿੱਲ ਰਾਜ ਸਭਾ ਵਿੱਚ ਪੇਸ਼ ਹੋਣ ਤੋਂ ਬਾਅਦ ਲੋਕ ਸਭਾ ਵਿੱਚ ਰੱਖੇ ਜਾਣਗੇ।
17 ਸਤੰਬਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ:
ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ।
ਇਸ ਵਿੱਚ ਲੋਕ ਸਭਾ ਸਪੀਕਰ ਓਮ ਬਿਰਲਾ ਵਿਸ਼ੇਸ਼ ਸੈਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਰੋਧੀ ਪਾਰਟੀਆਂ ਤੋਂ ਸਹਿਯੋਗ ਲੈ ਸਕਦੇ ਹਨ।