ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਿਮਾਚਲ ਵਿਚ ਹੋਈ ਤਬਾਹੀ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕੀਤਾ ਜਾਵੇ ।

ਸੀਐਮ ਸੁੱਖੂ ਨੇ ਕਿਹਾ ਕਿ ਉਨ੍ਹਾਂ ਨੇ ਜੀ-20 ਡਿਨਰ ਦੌਰਾਨ ਪ੍ਰਧਾਨ ਮੰਤਰੀ ਕੋਲ ਇਹ ਮੰਗ ਰੱਖੀ ਸੀ। ਉਨ੍ਹਾਂ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਵੀ ਕੀਤੀ। ਮੁੱਖ ਮੰਤਰੀ ਸੁੱਖੂ ਨੇ ਕਿਹਾ , “ਰਾਜ ਸਰਕਾਰ ਲਗਾਤਾਰ ਕੇਂਦਰ ਸਰਕਾਰ ਤੋਂ ਮੰਗ ਕਰ ਰਹੀ ਹੈ ਕਿ ਇੱਥੋਂ ਦੀ ਆਫ਼ਤ ਨੂੰ ਰਾਸ਼ਟਰੀ ਆਫ਼ਤ ਘੋਸ਼ਿਤ ਕੀਤਾ ਜਾਵੇ । ਨਾਲ ਹੀ, ਕੇਂਦਰ ਸਰਕਾਰ ਹਿਮਾਚਲ ਨੂੰ ਵਿਸ਼ੇਸ਼ ਰਾਹਤ ਪੈਕੇਜ ਦੇਵੇ, ਪਰ ਹੁਣ ਤੱਕ ਦੋਵੇਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਹਰ ਸਵਾਲ ਦਾ ਢੁੱਕਵਾਂ ਜਵਾਬ ਦੇਣਗੇ।

ਮੁੱਖ ਮੰਤਰੀ ਸੁੱਖੂ ਨੇ ਪ੍ਰਿਅੰਕਾ ਗਾਂਧੀ ਦੀ ਰਾਜ ਫੇਰੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਿਅੰਕਾ ਗਾਂਧੀ ਨੇ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਹਿਮਾਚਲ ਆ ਕੇ ਆਫ਼ਤ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ।

Spread the love