CM ਮਾਨ ਅਤੇ ਕੇਜਰੀਵਾਲ ਅੱਜ ਉਦਯੋਗਪਤੀਆਂ ਨੂੰ ਮਿਲਣਗੇ

ਜਲੰਧਰ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਉਦਯੋਗਪਤੀਆਂ ਦੀ ਰਾਏ ਅਤੇ ਸੁਝਾਅ ਲੈਣ ਲਈ ਮੀਟ ਪ੍ਰੋਗਰਾਮ ਤਹਿਤ ਅੱਜ ਜਲੰਧਰ ਪਹੁੰਚ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲੰਧਰ ਦੇ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਾਲ-ਨਾਲ ਉਦਯੋਗ ਨੀਤੀ ਬਾਰੇ ਚਰਚਾ ਕਰਨਗੇ। ਜਲੰਧਰ ਦੇ ਸਨਅਤਕਾਰਾਂ ਨੇ ਸਰਕਾਰੀ ਮੀਟਿੰਗ ਦੇ ਪ੍ਰੋਗਰਾਮ ਤੋਂ ਪਹਿਲਾਂ ਆਪਣੀ ਮੀਟਿੰਗ ਦਾ ਪ੍ਰੋਗਰਾਮ ਉਲੀਕਿਆ ਅਤੇ ਉਦਯੋਗਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਸਨਅਤਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਗੇ ਆਪਣੀਆਂ ਮੰਗਾਂ ਰੱਖਣਗੇ ਅਤੇ ਉਨ੍ਹਾਂ ਵਾਅਦਿਆਂ ਨੂੰ ਵੀ ਅੱਗੇ ਰੱਖਣਗੇ ਜੋ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਸਨ ਪਰ ਪੂਰੇ ਨਹੀਂ ਹੋਏ।

Spread the love