ਉਘੇ ਕਵੀ ਸੁਤੰਤਰਤਾ ਸੈਨਾਨੀ ਭਾਈ ਵੀਰ ਸਿੰਘ ਦੀ ਪਤਨੀ ਦਾ ਹੋਇਆ ਅੰਤਮ ਸਸਕਾਰ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੇ ਪਰਿਵਾਰ ਨੂੰ ਫੋਨ ਤੇ ਕੀਤਾ ਦੁੱਖ ਸਾਂਝ – ਗੁਰਜੀਤ ਔਜਲਾ
ਸੁਤੰਤਰਤਾ ਸੈਨਾਨੀ ਦਾ ਬਣਦਾ ਮਾਣ ਸਤਿਕਾਰ ਨਹੀਂ ਮਿਲਿਆ ਬੀਬੀ ਸੁਰਜੀਤ ਕੌਰ ਨੂੰ – ਪਰਿਵਾਰਿਕ ਮੈਂਬਰ
ਅੰਮ੍ਰਿਤਸਰ , :ਦੇਸ਼ ਦੀ ਆਜ਼ਾਦੀ ਦੌਰਾਨ ਆਪਣਾ ਵੱਡਾ ਯੋਗਦਾਨ ਪਾਉਣ ਵਾਲੇ ਸੁਤੰਤਰਤਾ ਸੈਨਾਨੀ ਅਤੇ ਉਘੇ ਕਵੀਭਾਈ ਵੀਰ ਸਿੰਘ ਦੀ ਪਤਨੀ ਸੁਰਜੀਤ ਕੌਰ ਦਾ 108 ਸਾਲ ਦੀ ਉਮਰ ਵਿੱਚ ਹੋ ਗਿਆ ਅਤੇ ਉਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਅੰਮ੍ਰਿਤਸਰ ਦੇ ਸ਼ਹੀਦ ਗੰਜ ਸ਼ਮਸ਼ਾਨਘਾਟ ਵਿਖੇ ਹੋਇਆ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਅੰਮ੍ਰਿਤਸਰ ਦੇ ਏਡੀਸੀ ਪਰਿਵਾਰਿਕ ਮੈਂਬਰ ਵੱਲੋਂ ਬੀਬੀ ਸੁਰਜੀਤ ਕੌਰ ਨੂੰ ਲਾਂਬੂ ਲਗਾਇਆ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਅਹਿਮ ਯੋਗ ਆਇਆ ਸੀ ਅਤੇ ਭਾਈ ਵੀਰ ਸਿੰਘ ਦੀ ਪਤਨੀ ਮਾਤਾ ਸੁਰਜੀਤ ਕੌਰ ਨੇ ਵੀ ਦੇਸ਼ ਦੀ ਆਜ਼ਾਦੀ ਦੌਰਾਨ ਜੇਲ੍ਹ ਕੱਟੀ ਸੀ ਅਤੇ ਉਨ੍ਹਾਂ ਦਾ ਸੰਸਾਰ ਤੋਂ ਤੁਰ ਜਾਣਾ ਬਹੁਤ ਵੱਡਾ ਘਾਟਾ ਹੈ ਇਸ ਤੋਂ ਅੱਗੇ ਬੋਲਦੇ ਨੇ ਕਿਹਾ ਕਿ ਮਾਤਾ ਸੁਰਜੀਤ ਕੌਰ ਨੇ ਲੰਬਾ ਸਮਾਂ ਕਾਂਗਰਸ ਦੇ ਵਿੱਚ ਵੀ ਸੇਵਾਵਾਂ ਦਿੱਤੀਆਂ ਹਨ ਅਤੇ ਜੋ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਮਾਤਾ ਸੁਰਜੀਤ ਕੌਰ ਦੇ ਹੱਥਾਂ ਵਿੱਚ ਖੇਡਦੇ ਰਹੇ ਹਨ ਅਤੇ ਮਾਤਾ ਸੁਰਜੀਤ ਕੌਰ ਦੇ ਦਿਹਾਂਤ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਫੋਨ ਕਰਕੇ ਵੀ ਦੁੱਖ ਸਾਂਝਾ ਕੀਤਾ ਗਿਆ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਦੇ ਏ ਡੀਸੀ ਇੱਥੇ ਪਹੁੰਚੇ ਹਨ ਲੇਕਿਨ ਸਰਕਾਰ ਦਾ ਕੋਈ ਮੰਤਰੀ ਜਾਂ ਕੋਈ ਵਿਧਾਇਕ ਇੱਥੇ ਨਹੀਂ ਪਹੁੰਚਿਆ ਅਤੇ ਨਾ ਹੀ ਪੁਲਿਸ ਦੇ ਜਵਾਨਾਂ ਵੱਲੋਂ ਅੰਤਿਮ ਵਿਦਾਇਗੀ ਮੌਕੇ ਸਲਾਮੀ ਨਹੀਂ ਦਿੱਤੀ ਗਈ ਉਸ ਗੱਲ ਨੂੰ ਲੈ ਕੇ ਪਰਿਵਾਰ ਵਿੱਚ ਵੀ ਰੋਸ ਹੈ ਅਤੇ ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਉਹਨਾਂ ਦੀ ਮਾਤਾ ਸੁਰਜੀਤ ਕੌਰ ਵੱਲੋਂ ਆਪਣਾ ਅਹਿਮ ਯੋਗਦਾਨ ਪਾਇਆ ਗਿਆ ਸੀ ਲੇਕਿਨ ਸਰਕਾਰ ਵੱਲੋਂ ਉਹਨਾਂ ਦਾ ਬਣਦਾ ਮਾਣ ਸਤਿਕਾਰ ਅੱਜ ਉਹਨਾਂ ਨੂੰ ਨਹੀਂ ਦਿੱਤਾ ਗਿਆ। ਜਿਸ ਦਾ ਰੋਸ ਸਾਨੂੰ ਹਮੇਸ਼ਾ ਰਹੇਗਾ।