ਅੰਮ੍ਰਿਤਸਰ : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ਉਤੇ ਦੁੱਖ ਪ੍ਰਗਟ ਕਰਦਿਆਂ ਲਿਖਿਆ ਹੈ ਪੰਜਾਬੀ ਦੇ ਮਹਾਨ ਕਵੀ ਅਤੇ ਅਜ਼ਾਦੀ ਘੁਲਾਟੀਏ ਭਾਈ ਵੀਰ ਸਿੰਘ ਜੀ ਦੀ ਧਰਮ ਸੁਪਤਨੀ ਬੀਬੀ ਸੁਰਜੀਤ ਕੌਰ ਜੀ ਦੇ ਅੰਤਿਮ ਸੰਸਕਾਰ ਮੌਕੇ ਹਾਜ਼ਰ ਹੋ‌ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਜ਼ਿਕਰਯੋਗ ਹੈ ਕਿ ਮਾਤਾ ਜੀ ਦੀ ਉਮਰ 108 ਸਾਲ ਸੀ। ਮਾਤਾ ਜੀ ਨੇ ਅਜ਼ਾਦੀ ਦੀ ਲਹਿਰ ਵਿਚ ਜੇਲ੍ਹ ਯਾਤਰਾ ਦੇ ਨਾਲ ਨਾਲ ਹਰ ਸੰਘਰਸ਼ ਵਿਚ ਭਾਈ ਸਾਹਿਬ ਦਾ ਸਾਥ ਦਿੱਤਾ। ਇਸ ਮਹਾਨ ਸ਼ਖਸੀਅਤ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Spread the love