ਪੰਜਾਬੀ ਯੂਨੀਵਰਸਿਟੀ ਦੀ ਮਿ੍ਤਕ ਵਿਦਿਆਰਥਣ ਦਾ ਪਰਿਵਾਰ ਅਤੇ ਪਿੰਡ ਵਾਲੇ ਧਰਨੇ ਚ ਪਹੁੰਚੇ

ਪਟਿਆਲਾ , ਪੰਜਾਬੀ ਯੂਨੀਵਰਸਿਟੀ ਚ ਵਿਦਿਆਰਥਣ ਦੀ ਮੌਤ ਤੋਂ ਬਾਅਦ ਧਰਨੇ ‘ਚ ਮ੍ਰਿਤਕ ਵਿਦਿਆਰਥਣ ਦਾ ਪਰਿਵਾਰ ਤੇ ਪਿੰਡ ਦੇ ਲੋਕ ਵੀ ਪਹੁੰਚ ਗਏ। ਜਿਨ੍ਹਾਂ ਨੇ ਪ੍ਰੋਫੈਸਰ ਨੂੰ ਬਰਖ਼ਾਸਤ ਕਰ ਕੇ ਉਸ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।

ਧਰਨੇ ਦੌਰਾਨ ਵਿਦਿਆਰਥੀ ਜਥੇਬੰਦੀਆਂ ਨੇ ਮੰਗਾਂ ਨਾ ਮੰਨੇ ਜਾਣ ਤਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਮ੍ਰਿਤਕ ਵਿਦਿਆਰਥਣ ਦੇ ਪਰਿਵਾਰ ਤੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਜਸ਼ਨਦੀਪ ਕੌਰ ਲਈ ਸਾਥੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਦੇਖ ਕੇ ਉਹ ਅੱਜ ਇਥੇ ਪੁੱਜੇ ਹਨ ਤੇ ਉਨ੍ਹਾਂ ਦਾ ਪੂਰਾ ਸਾਥ ਦੇਣਗੇ। । ਇਸ ਘਟਨਾ ਲਈ ਕੋਈ ਵੀ ਵਿਦਿਆਰਥੀ ਜ਼ਿੰਮੇਵਾਰ ਨਹੀਂ ਹੈ ਤੇ ਨਾ ਹੀ ਇਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਦਿਆਰਥੀਆਂ ਦੀ ਸਮੱਸਿਆ ਨੂੰ ਜਾਣੇ ਬਿਨਾਂ ‘ਵਰਸਿਟੀ ਦੀ ਇਕਤਰਫਾ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Spread the love