ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਅੰਤਿਮ ਯਾਤਰਾ

ਮੁਹਾਲੀ: ਅਨੰਤਨਾਗ ਵਿੱਚ ਸ਼ਹੀਦ ਹੋਏ ਕਰਨਲ ਮਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਭਦੌਜੀਆਂ ਵਿੱਚ ਕੀਤਾ ਜਾਵੇਗਾ।

ਕਰਨਲ ਦੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਸ਼ਹੀਦ ਕਰਨਲ ਦੀ ਮ੍ਰਿਤਕ ਦੇਹ ਈਕੋ ਸਿਟੀ ਪਹੁੰਚ ਗਈ ਹੈ

ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਜਲਦੀ ਹੀ ਪਿੰਡ ਪਹੁੰਚਣ ਵਾਲੇ ਹਨ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਪੂਰਾ ਪਿੰਡ ਇਕੱਠਾ ਹੋ ਗਿਆ ਹੈ।

Spread the love