ਸਿਕੰਦਰ ਸਿੰਘ ਮਲੂਕਾ ਨੇ ਮੌੜ ਹਲਕੇ ਦੀ ਕਮਾਂਡ ਮੁੜ ਸੰਭਾਲੀ
ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਨੇ ਵਿਧਾਨ ਸਭਾ ਹਲਕਾ ਮੋੜ ਦੀ ਕਮਾਂਡ ਸੰਭਾਲ ਦੇ ਹੋਏ ਸਿਆਸੀ ਸਰਗਰਮੀਆਂ ਅੰਦਰ ਆਪਣੀਆਂ ਵਿੱਢ ਦਿੱਤੀਆਂ ਹਨ ਅਕਾਲੀ ਪਰਿਵਾਰਾਂ, ਸਰਕਲ ਜਥੇਦਾਰਾਂ ਅਤੇ ਵੱਖ ਵੱਖ ਅਹੁਦੇਦਾਰਾਂ ਨਾਲ ਮੀਟਿੰਗਾਂ ਦੀ ਲੜੀ ਤਹਿਤ ਅੱਜ ਉਨ੍ਹਾਂ ਨੇ ਹਲਕਾ ਮੌੜ ਦੇ ਸਰਕਲ ਰਾਮਪੁਰਾ ਦੇ 10 ਪਿੰਡਾਂ ਦਾ ਦੌਰਾ ਕੀਤਾ । ਇਸ ਮੌਕੇ ਆਗੂਆਂ ਨਾਲ ਮੌਜੂਦਾ ਸਿਆਸੀ ਸਥਿਤੀ ਤੇ ਆਉਣ ਵਾਲੀਆਂ ਚੋਣਾਂ ਦੇ ਬਾਰੇ ਵਿਚਾਰ-ਵਟਾਂਦਰਾ ਕੀਤਾ।
ਵਰਕਰਾਂ ਨੂੰ ਸੰਬੋਧਨ ਕਰਦਿਆ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਵਿਸ਼ੇਸ਼ ਤੌਰ ਤੇ ਮਾਲਵਾ ਖੇਤਰ ਦਾ ਇਤਿਹਾਸਕ ਵਿਕਾਸ ਕਰਵਾਇਆ ਗਿਆ ਹੈ। ਕਿਸਾਨਾਂ, ਦਲਿਤਾ, ਮਹਿਲਾ ਵਰਗ ਤੋਂ ਇਲਾਵਾ ਸੂਬੇ ਦੇ ਹਰ ਵਰਗ ਨੂੰ ਮਿਲਣ ਵਾਲੀਆ ਸਹੂਲਤਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੀ ਦੇਣ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰਾਜ ਕਰ ਰਹੀ ਆਮ ਆਦਮੀ ਪਾਰਟੀ ਨੇ ਝੂਠ ਅਤੇ ਕੂੜ ਪ੍ਰਚਾਰ ਰਾਹੀ ਲੋਕਾਂ ਨੂੰ ਗੁਮਰਾਹ ਕਰਕੇ ਸੱਤਾ ਹਾਸਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਰਵਾਏ ਗਏ ਕੰਮਾਂ ਦਾ ਹੀ ਝੂਠ ਬੋਲ ਕੇ ਮੌਜੂਦਾ ਮੁੱਖ ਮੰਤਰੀ ਉਦਘਾਟਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਰੋਕਥਾਮ ਵਿੱਚ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਮਲੂਕਾ ਨੇ ਵਰਕਰਾਂ ਨੂੰ ਕਿਹਾ ਕਿ ਆਉਣ ਵਾਲੀਆ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਅਹੁਦੇਦਾਰ ਅਤੇ ਵਰਕਰ ਘਰ ਘਰ ਤੱਕ ਪਹੁੰਚ ਕਰਨ।