ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾ ਸਾਨੂੰ ਬਿਹਤਰ ਸਮਾਜ ਵੱਲ ਸੇਧ ਦਿੰਦੀਆਂ : ਅਮਿਤ ਸ਼ਾਹ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, “ਇਹ ਸਿੱਖਿਆਵਾਂ ਸਾਨੂੰ ਹਮੇਸ਼ਾ ਇੱਕ ਬਿਹਤਰ ਸਮਾਜ ਵੱਲ ਸੇਧ ਦਿੰਦੀਆਂ ਹਨ ਜੋ ਸ਼ਾਂਤੀ ਅਤੇ ਸਦਭਾਵਨਾ ਦੇ ਬੁਨਿਆਦੀ ਸਿਧਾਂਤ ਹਨ ।

ਸ਼ਾਹ ਨੇ ‘ਐਕਸ’ ‘ਤੇ ਲਿਖਦਿਆਂ ਕਿਹਾ, ” ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਸ਼ੁਭਕਾਮਨਾਵਾਂ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵ ਨੂੰ ਸਦਭਾਵਨਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਦਾ ਉਪਦੇਸ਼ ਦਿੰਦੇ ਹਨ। ਇਹ ਸਿੱਖਿਆਵਾਂ ਸ਼ਾਂਤੀ ਦੇ ਮੂਲ ਸਿਧਾਂਤਾਂ ਨੂੰ ਉਤਸ਼ਾਹਿਤ ਕਰਕੇ ਇੱਕ ਬਿਹਤਰ ਸਮਾਜ ਵੱਲ ਹਮੇਸ਼ਾ ਸੇਧ ਦੇਣਗੀਆਂ।

Spread the love