ਪੀ ਐਚ ਡੀ ਦੇ ਵਿਦਿਆਰਥੀ ਵਿਜੈ ਦੇ ਹੱਕ ਚ ਕੀਤਾ ਗਿਆ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਪਟਿਆਲਾ ਵਿਖੇ ਯੂਨੀਵਰਸਟੀ ਦੇ ਪ੍ਰਦਰਸ਼ਨ ਤੋਂ ਬਾਅਦ ਹੁਣ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀਆਂ ਵਲੋਂ ਸਟੂਡੈਂਟ ਔਰਗਨਾਈਜੇਸ਼ਨ ਵਲੋਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ| ਇਸ ਰੋਸ ਪ੍ਰਦਰਸ਼ਨ ਨੂੰ ਰੋਕਣ ਦੇ ਲਈ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਲਗਾਈ ਗਈ ਸੀ ਲੇਕਿਨ ਕਿਸਾਨ ਜਥੇਬੰਦੀਆਂ ਵੱਲੋਂ ਤੇ ਵਿਦਿਆਰਥੀ ਵੱਲੋਂ ਪੁਲਿਸ ਵੱਲੋਂ ਲਗਾਈ ਇੱਕ ਬੈਰੀਗੇਟਿੰਗ ਵੀ ਤੋੜ ਦਿੱਤੇ ਗਏ |

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਦੇ ਉੱਪਰ 10 ਹਜ਼ਾਰ ਰੁਪਏ ਦਾ ਜੁਰਮਾਨਾ ਯੂਨੀਵਰਸਿਟੀ ਦੇ ਡੀਨ ਵੱਲੋਂ ਲਗਾਇਆ ਗਿਆ| ਪੀਐੱਚਡੀ ਦਾ ਵਿਦਿਆਰਥੀ ਵਿਜੇ ਨੇ ਜਦੋਂ ਯੂਨੀਵਰਸਿਟੀ ਦੇ ਪ੍ਰਸ਼ਾਸਨ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਯੂਨੀਵਰਸਿਟੀ ਦੇ ਵਿੱਚੋਂ ਹੀ ਬੈਨ ਕੀਤਾ ਜਾ ਰਿਹਾ। ਜਿਸ ਦੇ ਵਿਰੋਧ ਵਿੱਚ ਅੱਜ ਵੱਖ-ਵੱਖ ਸਿੱਖ ਜੱਥੇਬੰਦੀਆਂ ਤੇ ਸਟੂਡੈਂਟ ਔਰਗਨਾਈਜੇਸ਼ਨ ਵੱਲੋਂ ਯੂਨੀਵਰਸਿਟੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਪੀ.ਐਚ.ਡੀ ਦੇ ਵਿਦਿਆਰਥੀ ਦੇ ਵਿੱਚ ਆਉਣ ਦੀ ਆਗਿਆ ਦਿੱਤੀ ਜਾਵੇ। ਅਤੇ ਜੋ ਜੁਰਮਾਨਾ ਲਗਾਇਆ ਗਿਆ ਹੈ ਉਸ ਨੂੰ ਵੀ ਵਾਪਸ ਕੀਤਾ ਜਾਵੇ। ਅਤੇ ਇਸ ਦੌਰਾਨ ਵਿਦਿਆਰਥੀਆਂ ਵਲੋਂ ਹੱਥਾਂ ਵਿੱਚ ਪੋਸਟਰ ਫੜ ਕੇ ਦੇ ਹੱਕ ਵਿੱਚ ਸਹਿਮਤੀ ਪ੍ਰਗਟਾਈ ਗਈ ਉਨ੍ਹਾਂ ਦੱਸਿਆ ਕੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਫੋਨ ਕਰਕੇ ਦਬਾਵ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜੋ ਕਿ ਸਰਾਸਰ ਗਲਤ ਹੈ। ਇਸੇ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨਾਂ ਨੇ ਕਿਹਾ ਕਿ ਅਗਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਪੂਰੇ ਸੰਯੁਕਤ ਕਿਸਾਨ ਮੋਰਚੇ ਨੂੰ ਸੱਦਾ ਦੇਣਗੇ ਤੇ ਪੰਜਾਬ ਦੇ ਵੱਖ ਵੱਖ ਥਾਵਾਂ ਦੇ ਉੱਪਰ ਤਿੱਖੇ ਸੰਘਰਸ਼ ਵਿੱਢੇ ਜਾਣਗੇ

Spread the love