ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਯੂਨੀਵਰਸਿਟੀ ’ਚ ਪ੍ਰਦਰਸ਼ਨ ਅੱਜ

ਪਟਿਆਲਾ,: ਪੰਜਾਬੀ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਹੋਈ ਮੌਤ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਚੱਲਦਿਆਂ ਵਿਦਿਆਰਥੀਆਂ ਵੱਲੋਂ ਸੋਮਵਾਰ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਕੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ| ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਸ਼ਿਕਾਇਤਾਂ ਦੀ ਜਾਂਚ ਐਡੀਸ਼ਨਲ ਸੈਸ਼ਨ ਜੱਜ (ਰਿਟਾਇਰਡ) ਜਸਵਿੰਦਰ ਸਿੰਘ ਤੋਂ ਕਰਵਾਈ ਜਾ ਰਹੀ ਹੈ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇੱਥੇ ਵਿਸ਼ੇਸ਼ ਸ਼ਿਕਾਇਤ ਨਿਵਾਰਣ ਸੈੱਲ, ਅੰਦਰੂਨੀ ਸ਼ਿਕਾਇਤ ਕਮੇਟੀ ਤੇ ਸੈਕਸੁਅਲ ਹਰਾਸਮੈਂਟ ਵਿਰੋਧੀ ਸੈੱਲ ਵੀ ਮੌਜੂਦ ਹੈ। ਇਨ੍ਹਾਂ ਸੈੱਲਾਂ ਵਿਚ ਮੌਜੂਦਾ ਘਟਨਾਕ੍ਰਮ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਪੈਂਡਿੰਗ ਨਹੀਂ ਹੈ।

ਵਾਈਸ ਚਾਂਸਲਰ ਨੇ ਦੱਸਿਆ ਕਿ ਕਿਸੇ ਵਿਦਿਆਰਥੀ ਨੂੰ ਆਪਣਾ ਇਲਾਜ ਕਰਵਾਉਣ ਜਾਂ ਕਿਸੇ ਵੀ ਹੋਰ ਕੰਮ ਲਈ ਬਾਹਰ ਜਾਣ ਲਈ ਛੁੱਟੀ ਦੀ ਲੋੜ ਨਹੀਂ ਹੁੰਦੀ। ਵਿਦਿਆਰਥੀ ਹੋਸਟਲ ਦੇ ਰਜਿਸਟਰ ਵਿਚ ਲਿਖ ਕੇ ਜਦੋਂ ਮਰਜ਼ੀ ਅਤੇ ਜਿੱਥੇ ਮਰਜ਼ੀ ਜਾ ਸਕਦਾ ਹੈ।

Spread the love