ਟਰੂਡੋ ਸਰਕਾਰ ਨੇ ਕੈਨੇਡੀਅਨ ਨਾਗਰਿਕ ਲਈ ਜਾਰੀ ਕੀਤੀ ਟਰੈਵਲ ਐਡਵਾਈਜ਼ਰੀ

ਓਟਾਵਾ, 20 ਸਤੰਬਰ 2023- ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਨਵੀਂ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ‘ਤੇ ਦਿੱਤੇ ਗਏ ਬਿਆਨ ਤੋਂ ਬਾਅਦ ਵਿਵਾਦ ਵਧਦਾ ਜਾ ਰਿਹਾ ਹੈ। ਐਡਵਾਈਜ਼ਰੀ ਵਿੱਚ ਕੈਨੇਡੀਅਨਾਂ ਨੂੰ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਯਾਤਰਾ ਕਰਨ ਤੋਂ ਬਚਣ ਲਈ ਕਿਹਾ ਗਿਆ ਹੈ। ਕੈਨੇਡਾ ਵੱਲੋਂ ਭਾਰਤ ਸਰਕਾਰ ‘ਤੇ ਲਾਏ ਦੋਸ਼ਾਂ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਟਕਰਾਅ ਵਧ ਗਿਆ ਹੈ।

ਕੈਨੇਡਾ ਸਰਕਾਰ ਨੇ ਕਿਹਾ ਕਿ ਲੋਕਾਂ ਨੂੰ ਬੇਮਿਸਾਲ ਸੁਰੱਖਿਆ ਸਥਿਤੀ ਦੇ ਕਾਰਨ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਇਸ ਸਲਾਹ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੀ ਯਾਤਰਾ ਜਾਂ ਇਸ ਦੇ ਅੰਦਰ ਯਾਤਰਾ ਸ਼ਾਮਲ ਨਹੀਂ ਹੈ। ਭਾਰਤ ਲਈ ਇਸ ਸਲਾਹ ਨੂੰ ਉੱਚ ਪੱਧਰੀ ਸਾਵਧਾਨੀ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ।

Spread the love