ਡਰਾਈਵਰ ਤੇ ਕੰਡਕਟਰ ਖ਼ਿਲਾਫ਼ FIR,ਮਾਮਲਾ ਨਹਿਰ ‘ਚ ਬੱਸ ਡਿੱਗਣ ਦਾ

ਬਠਿੰਡਾ: 20 ਸਤੰਬਰ 2023 ਨੂੰ ਸਰਹਿੰਦ ਫੀਡਰ ਨਹਿਰ ਵਿੱਚ ਬੱਸ ਡਿੱਗਣ ਦੇ ਮਾਮਲੇ ‘ਚ ਥਾਣਾ ਬਰੀਵਾਲਾ ਪੁਲਿਸ ਨੇ ਬੱਸ ਦੇ ਡਰਾਈਵਰ ਅਤੇ ਕੰਡਕਟਰ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੰਦਭਾਗੀ ਘਟਨਾ ਦੌਰਾਨ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 15 ਵਿਅਕਤੀ ਜ਼ਖ਼ਮੀ ਹੋ ਗਏ ਸਨ

ਨਿਊ ਦੀਪ ਟਰੈਵਲਜ਼ ਕੰਪਨੀ ਦੀ ਇਹ ਬੱਸ (ਨੰਬਰ ਪੀਬੀ04 ਏਸੀ0878) ਦਾ ਸ਼ਿਕਾਰ ਹੋ ਗਈ ਸੀ।ਥਾਣਾ ਬਰੀਵਾਲਾ ਪੁਲਿਸ ਨੇ ਇਸ ਸਬੰਧ ਵਿੱਚ ਤਾਰਾ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੱਟਿਆਂ ਵਾਲੀ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ਤੇ ਡਰਾਈਵਰ ਖੁਸ਼ਪਪਿੰਦਰ ਸਿੰਘ ਅਤੇ ਕੰਡਕਟਰ ਹਰਜੀਤ ਸਿੰਘ ਨੂੰ ਧਾਰਾ 304ਏ 279,337 ਅਤੇ 427 ਤਹਿਤ ਨਾਮਜ਼ਦ ਕੀਤਾ ਹੈ। ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਦਾ ਕਹਿਣਾ ਸੀ ਕਿ ਡਰਾਈਵਰ ਕੰਡਕਟਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।ਕੀ ਹੈ।

Spread the love