ਨਵੀਂ ਦਿੱਲੀ : ਰਾਉਸ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਦੋ ਹੋਰ ਮੁਲਜ਼ਮਾਂ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦੰਗੇ ਅਤੇ ਕਤਲ ਦੇ ਮਾਮਲੇ ਤੋਂ ਬਰੀ ਕਰ ਦਿੱਤਾ ।

ਇਹ ਮਾਮਲਾ ਨਵੰਬਰ 1984 ਵਿੱਚ ਸੁਲਤਾਨ ਪੁਰੀ ਖੇਤਰ ਵਿੱਚ ਇੱਕ ਸੁਰਜੀਤ ਸਿੰਘ ਦੀ ਹੱਤਿਆ ਨਾਲ ਸਬੰਧਤ ਹੈ। ਵਿਸ਼ੇਸ਼ ਸੀਬੀਆਈ ਜੱਜ ਗੀਤਾਂਜਲੀ ਗੋਇਲ ਨੇ ਬੁੱਧਵਾਰ ਨੂੰ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਅਤੇ ਵੇਦ ਪ੍ਰਕਾਸ਼ ਨੂੰ ਬਰੀ ਕਰ ਦਿੱਤਾ। ਇਹ ਮਾਮਲਾ ਸੀ.ਬੀ.ਆਈ. ਏਜੰਸੀ ਨੇ ਦੰਗੇ, ਕਤਲ, ਅੱਗਜ਼ਨੀ, ਭਾਈਚਾਰਿਆਂ ਦਰਮਿਆਨ ਦੁਸ਼ਮਣੀ ਨੂੰ ਵਧਾਵਾ ਦੇਣ ਆਦਿ ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ। ਸਿੱਖ ਵਿਰੋਧੀ ਦੰਗਿਆਂ ਦੀਆਂ ਘਟਨਾਵਾਂ ਦੀ ਜਾਂਚ ਲਈ ਭਾਰਤ ਸਰਕਾਰ ਵੱਲੋਂ ਸਾਲ 2000 ਵਿੱਚ ਜਸਟਿਸ ਨਾਨਾਵਤੀ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਸੀ। ਸਾਲ 1984 ਦੀ ਦਿੱਲੀ ਵਿੱਚ

ਕਮਿਸ਼ਨ ਦੀ ਰਿਪੋਰਟ ‘ਤੇ ਵਿਚਾਰ ਕਰਨ ਤੋਂ ਬਾਅਦ, ਗ੍ਰਹਿ ਮੰਤਰਾਲੇ (ਭਾਰਤ ਸਰਕਾਰ) ਨੇ ਸੀਬੀਆਈ ਨੂੰ ਉਸ ਸਮੇਂ ਦੇ ਸੰਸਦ ਮੈਂਬਰ ਅਤੇ ਹੋਰਾਂ ਵਿਰੁੱਧ ਕੇਸ ਦੀ ਜਾਂਚ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਸੱਜਣ ਕੁਮਾਰ ਵੱਲੋਂ ਐਡਵੋਕੇਟ ਅਨਿਲ ਕੁਮਾਰ ਸ਼ਰਮਾ ਅਤੇ ਐਸਏ ਹਾਸ਼ਮੀ ਪੇਸ਼ ਹੋਏ। ਉਨ੍ਹਾਂ ਦਲੀਲ ਦਿੱਤੀ ਕਿ ਮੁਲਜ਼ਮਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਇਹ ਇੱਕ ਨਵਾਂ ਕੇਸ ਸੀ ਜਿਸਦਾ ਕੋਈ ਸਬੂਤ ਨਹੀਂ ਸੀ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਸੁਲਤਾਨ ਪੁਰੀ ਵਿੱਚ ਹੋਏ ਕਤਲਾਂ ਨਾਲ ਸਬੰਧਤ ਸਾਰੇ ਕੇਸਾਂ ਦੀ ਜਾਂਚ ਕਰਕੇ ਮੁਕੱਦਮਾ ਚਲਾਇਆ ਗਿਆ ਸੀ।

ਸੁਰਜੀਤ ਸਿੰਘ ਦੇ ਕੇਸ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਗਈ ਸੀ। ਇਸਤਗਾਸਾ ਪੱਖ ਦੇ ਗਵਾਹ ਜੋਗਿੰਦਰ ਦਾ ਬਿਆਨ ਵੀ ਦਰਜ ਕੀਤਾ ਗਿਆ ਪਰ ਉਸ ਨੇ ਸੱਜਣ ਕੁਮਾਰ ਦਾ ਨਾਂ ਨਹੀਂ ਦੱਸਿਆ।ਸੀਬੀਆਈ ਨੇ ਇਸ ਮਾਮਲੇ ਦੀ ਮੁੜ ਜਾਂਚ ਕੀਤੀ ਅਤੇ ਸੱਜਣ ਕੁਮਾਰ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ।

Spread the love