ਕੈਨੇਡਾ ‘ਚ ਪੰਜਾਬੀ ਗੈਂਗਸਟਰ ਸੁੱਖਾ ਦੁਨਾਕੇ ਦੀ ਗੋਲੀ ਮਾਰ ਕੇ ਹੱਤਿਆ

ਚੰਡੀਗੜ੍ਹ: ਭਾਰਤੀ ਏ ਸ਼੍ਰੇਣੀ ਦੇ ਗੈਂਗਸਟਰ ਸੁਖਦੁਲ ਸਿੰਘ ਗਿੱਲ ਉਰਫ ਸੁੱਖਾ ਦੁਨਾਕੇ ਦਾ ਕੈਨੇਡਾ ‘ਚ ਕਤਲ ਕਰ ਦਿੱਤਾ ਗਿਆ ਹੈ। ਉਹ ਸਾਲ 2017 ਵਿੱਚ ਜਾਅਲੀ ਪਾਸਪੋਰਟ ਬਣਵਾ ਕੇ ਪੰਜਾਬ ਤੋਂ ਕੈਨੇਡਾ ਭੱਜ ਗਿਆ ਸੀ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਸੁੱਖਾ ਦੁਨਾਕੇ ਨੂੰ ਕੈਨੇਡਾ ਦੇ ਵਿਨੀਪੈਗ ‘ਚ ਗੋਲੀ ਮਾਰੀ ਗਈ ਹੈ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ 41 ਅੱਤਵਾਦੀਆਂ ਅਤੇ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ, ਜਿਸ ਨੂੰ ਐਨਆਈਏ ਨੇ ਵੀ ਜਾਰੀ ਕੀਤਾ ਸੀ।

ਸੁੱਖਾ ਦੁਨੇਕੇ, ਮੋਗਾ, ਪੰਜਾਬ ਦੇ ਪਿੰਡ ਦੁੱਨੇਕੇ ਕਲਾਂ ਦਾ ਵਸਨੀਕ ਹੈ।

ਕੈਟਾਗਰੀ ‘ਏ’ ਦਾ ਗੈਂਗਸਟਰ ਸੁੱਖਾ ਦੁੱਨੇਕੇ ਅਪਰਾਧ ਦੀ ਦੁਨੀਆ ‘ਚ ਆਉਣ ਤੋਂ ਪਹਿਲਾਂ ਮੋਗਾ ਦੇ ਡੀਸੀ ਦਫ਼ਤਰ ‘ਚ ਕੰਮ ਕਰਦਾ ਸੀ। ਉਹ ਪੁਲਿਸ ਦੀ ਮਦਦ ਨਾਲ ਜਾਅਲੀ ਦਸਤਾਵੇਜ਼ਾਂ ‘ਤੇ ਪੁਲਿਸ ਕਲੀਅਰੈਂਸ ਸਰਟੀਫਿਕੇਟ ਹਾਸਲ ਕਰਨ ਤੋਂ ਬਾਅਦ 2017 ‘ਚ ਕੈਨੇਡਾ ਭੱਜ ਗਿਆ ਸੀ। ਉਸ ਸਮੇਂ ਉਸ ਵਿਰੁੱਧ ਸੱਤ ਅਪਰਾਧਿਕ ਮਾਮਲੇ ਚੱਲ ਰਹੇ ਸਨ। ਇਹ ਸਾਰੇ ਮਾਮਲੇ ਸਥਾਨਕ ਗਰੋਹਾਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਸਨ।

Spread the love