ਔਰਤਾਂ ਦੇ ਰਾਖਵੇਂਕਰਨ ਬਿੱਲ ‘ਚ ਹਨ ਕਮੀਆਂ : ਰਾਹੁਲ ਗਾਂਧੀ

ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਮਹਿਲਾ ਰਿਜ਼ਰਵੇਸ਼ਨ ਬਿੱਲ ਦੀਆਂ ਕਮੀਆਂ ਨੂੰ ਸਾਹਮਣੇ ਲਿਆਂਦਾ ਅਤੇ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸਰਕਾਰ ਜਾਤੀ ਜਨਗਣਨਾ ਤੋਂ ਧਿਆਨ ਹਟਾਉਣਾ ਚਾਹੁੰਦੀ ਹੈ।

ਮਹਿਲਾ ਰਿਜ਼ਰਵੇਸ਼ਨ ਬਿੱਲ ਨਾਰੀ ਸ਼ਕਤੀ ਵੰਦਨ ਐਕਟ ਨੂੰ ਲੋਕ ਸਭਾ ਅਤੇ ਰਾਜ ਸਭਾ ਨੇ ਪਾਸ ਕਰ ਦਿੱਤਾ ਹੈ। ਇਸ ਰਾਖਵੇਂਕਰਨ ਤਹਿਤ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ 33 ਫੀਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਸ ਬਿੱਲ ਨੂੰ ਅਧੂਰਾ ਕਰਾਰ ਦਿੰਦਿਆਂ ਇਸ ਵਿੱਚ ਓਬੀਸੀ ਰਿਜ਼ਰਵੇਸ਼ਨ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਬਿੱਲ ਨੂੰ ਲਾਗੂ ਕਰਨ ਲਈ ਜਨਗਣਨਾ ਅਤੇ ਹੱਦਬੰਦੀ ਦੀ ਲੋੜ ਨਹੀਂ ਹੈ ਅਤੇ ਇਸ ਬਿੱਲ ਨੂੰ ਤੁਰੰਤ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਰਾਹੁਲ ਗਾਂਧੀ ਨੇ ਕਿਹਾ ਕਿ ਮਹਿਲਾ ਰਾਖਵਾਂਕਰਨ ਬਿੱਲ ਚੰਗਾ ਹੈ ਪਰ ਸਾਨੂੰ ਦੋ ਫੁਟਨੋਟ ਮਿਲੇ ਹਨ ਕਿ ਪਹਿਲਾਂ ਮਰਦਮਸ਼ੁਮਾਰੀ ਅਤੇ ਹੱਦਬੰਦੀ ਦੀ ਲੋੜ ਹੈ। ਇਹ ਦੋਵੇਂ ਕੰਮ ਕਈ ਸਾਲ ਲੱਗਣਗੇ। ਸੱਚਾਈ ਇਹ ਹੈ ਕਿ ਰਾਖਵਾਂਕਰਨ ਅੱਜ ਹੀ ਲਾਗੂ ਕੀਤਾ ਜਾ ਸਕਦਾ ਹੈ…ਇਹ ਕੋਈ ਗੁੰਝਲਦਾਰ ਮਾਮਲਾ ਨਹੀਂ ਹੈ। ਸਵਾਲ ਉਠਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਕੋਈ ਨਹੀਂ ਜਾਣਦਾ ਕਿ ਇਹ ਲਾਗੂ ਹੋਵੇਗਾ ਜਾਂ ਨਹੀਂ।

Spread the love