PSEB ਨੇ ਪੰਜਾਬ ਦੇ ਵਿਦਿਆਰਥੀਆਂ ਉੱਤੇ ਵਧਾਇਆ ਵਿੱਤੀ ਬੋਝ

ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ’ਤੇ ਵਾਧੂ ਦਾ ਵਿੱਤੀ ਬੋਝ ਪਾਇਆ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਲਈ ਸਰਟੀਫਿਕੇਟ ਲੈਣ ਲਈ 200 ਰੁਪਏ ਫੀਸ ਤੈਅ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰਜਿਸਟ੍ਰੇਸ਼ਨ ਲਈ ਪ੍ਰਤੀ ਵਿਦਿਆਰਥੀ 200 ਰੁਪਏ ਫੀਸ ਵਸੂਲੀ ਜਾ ਰਹੀ ਹੈ। ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ‘ਤੇ 1500 ਰੁਪਏ ਜੁਰਮਾਨਾ ਭਰਨਾ ਪਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ ਜਾਰੀ ਕਰਨ ਲਈ 200 ਰੁਪਏ ਲੈਣ ਦਾ ਐਲਾਨ ਕੀਤਾ ਹੈ। Right to Education Act 2009 ਤਹਿਤ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਕਿਸੇ ਕਿਸਮ ਦੀ ਕੋਈ ਫੀਸ ਨਹੀਂ ਲਈ ਜਾ ਸਕਦੀ। ਪਰ ਸਰਕਾਰ ਨੇ ਹੁਣ ਰਜਿਸਟ੍ਰੇਸ਼ਨ ਦੇ ਲਈ 200 ਅਤੇ ਸਰਟੀਫਿਕੇਟ ਲੈਣ ਦੇ ਲਈ ਵੀ 200 ਰੁਪਏ ਫੀਸ ਲਗਾ ਦਿੱਤੀ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਜਨਰਲ ਸਕੱਤਰ ਬਲਬੀਰ ਚੰਦ ਲਿੰਗੋਵਾਲ ਨੇ ਕਿਹਾ ਕਿ ਬੋਰਡ ਮਨਮਾਨੇ ਢੰਗ ਨਾਲ ਫੀਸ ਨਹੀਂ ਲੈ ਸਕਦਾ। ਅਸੀਂ ਇਸਦਾ ਵਿਰੋਧ ਕਰ ਰਹੇ ਹਾਂ।

Spread the love