ਦਿੱਲੀ ਬੰਬ ਧਮਾਕਾ: ਭੁੱਲਰ ਨੂੰ ਮਿਲੀ ਅੱਠ ਹਫ਼ਤਿਆਂ ਦੀ ਪੈਰੋਲ

ਚੰਡੀਗੜ੍ਹ :1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਅਦਾਲਤ ਨੇ ਅੱਠ ਹਫ਼ਤਿਆਂ ਲਈ ਪੈਰੋਲ ਦਿੱਤੀ ਹੈ। ਉਸ ਨੂੰ 21 ਸਤੰਬਰ ਤੋਂ 17 ਨਵੰਬਰ ਤੱਕ ਪੈਰੋਲ ਦਿੱਤੀ ਗਈ ਹੈ। ਉਸ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਸਖ਼ਤ ਸੁਰੱਖਿਆ ਹੇਠ ਅੰਮ੍ਰਿਤਸਰ ਦੇ ਸਵਾਮੀ ਵਿਵੇਕਾਨੰਦ ਕੇਂਦਰ ਵਿੱਚ ਰੱਖਿਆ ਗਿਆ ਹੈ। ਉਥੇ ਉਸਦਾ ਇਲਾਜ ਚੱਲ ਰਿਹਾ ਹੈ।

Spread the love