ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ED ਨੂੰ ਨੋਟਿਸ

ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਨੇ ਈਡੀ ਨੂੰ ਪੁੱਛਿਆ ਕਿ ਖਹਿਰਾ ਖਿਲਾਫ ਚੱਲ ਰਹੇ ਕੇਸ ਨੂੰ ਕਿਉਂ ਨਾ ਟਾਲਿਆ ਜਾਵੇ। ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਉਸ ਦੇ ਖਿਲਾਫ 2015 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਕੀਤਾ ਗਿਆ ਇੱਕ ਕੇਸ ਵਿਚਾਰ ਅਧੀਨ ਹੈ। ਜਦੋਂ ਇਹ ਮਾਮਲਾ ਪੈਂਡਿੰਗ ਸੀ ਤਾਂ ਪਟੀਸ਼ਨਰ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਨਡੀਪੀਐਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਦੀ ਸ਼ਰਨ ਲਈ। ਇਸ ਸਾਲ ਫਰਵਰੀ ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਰਾਹਤ ਦਿੰਦਿਆਂ ਐਨਡੀਪੀਐਸ ਐਕਟ ਤਹਿਤ ਦਰਜ ਕੇਸ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਸੀ

Spread the love