ਨਸ਼ੇ ਦੀ ਓਵਰਡੋਜ਼ ਕਾਰਨ ਪੰਜਾਬ ਚ 266 ਮੌਤਾਂ, ਹਾਈਕੋਰਟ ਨੇ ਤਲਬ ਕੀਤਾ ਜਵਾਬ

ਚੰਡੀਗੜ੍ਹ ;ਪੰਜਾਬ ਚ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 266 ਲੋਕਾਂ ਦੀ ਜਾਨ ਜਾ ਚੁੱਕੀ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਨ੍ਹਾਂ ਅੰਕੜਿਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਸਕੱਤਰ ਨੂੰ ਨਸ਼ੇ ‘ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਨਸ਼ੇ ਦੇ ਇੱਕ ਕੇਸ ਚ ਗਿਰਫ਼ਤਾਰ ਦੋਸ਼ੀ ਵਲੋਂ ਪਟੀਸ਼ਨ ਦਾਇਰ ਕਰਦੇ ਹੋਏ ਉਸ ਨੇ ਹਾਈ ਕੋਰਟ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿਚ 12 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਪਟੀਸ਼ਨਰ ਉਨ੍ਹਾਂ ਵਿੱਚੋਂ ਇੱਕ ਹੈ, ਭਾਵੇਂ ਉਸ ਦੀ ਇਸ ਕੇਸ ਵਿੱਚ ਕੋਈ ਭੂਮਿਕਾ ਨਹੀਂ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਂਚ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗੁਆਉਣ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਗਏ ਸਨ। ਬਿਊਰੋ ਨੇ ਹਾਈ ਕੋਰਟ ਨੂੰ ਦੱਸਿਆ ਕਿ 1 ਅਪ੍ਰੈਲ, 2020 ਤੋਂ 31 ਮਾਰਚ, 2023 ਤੱਕ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 266 ਲੋਕਾਂ ਦੀ ਮੌਤ ਹੋ ਚੁੱਕੀ ਹੈ।

2021-22 ਦੇ ਵਿਚਕਾਰ 71 ਲੋਕਾਂ ਨੇ ਆਪਣੀ ਜਾਨ ਗਵਾਈ ਅਤੇ 2022-23 ਵਿੱਚ 156 ਲੋਕਾਂ ਨੇ ਆਪਣੀ ਜਾਨ ਗਵਾਈ। ਬਠਿੰਡਾ ਵਿੱਚ ਸਭ ਤੋਂ ਵੱਧ 38, ਤਰਨਤਾਰਨ ਵਿੱਚ 30, ਫ਼ਿਰੋਜ਼ਪੁਰ ਵਿੱਚ 19, ਮੋਗਾ ਅਤੇ ਅੰਮ੍ਰਿਤਸਰ ਵਿੱਚ 17, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਵਿੱਚ 14 ਅਤੇ ਫਰੀਦਕੋਟ ਵਿੱਚ 13 ਮੌਤਾਂ ਹੋਈਆਂ ਹਨ। ਹਰ ਸਾਲ ਵੱਧ ਰਹੀਆਂ ਮੌਤਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਹਾਈਕੋਰਟ ਨੇ ਹੁਣ ਪੰਜਾਬ ਦੇ ਮੁੱਖ ਸਕੱਤਰ ਨੂੰ ਨਸ਼ਿਆਂ ‘ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

Spread the love