ਏਸ਼ੀਆਈ ਖੇਡਾਂ: ਦੂਜੇ ਦਿਨ ਭਾਰਤ ਨੂੰ ਮਿਲੇ 5 ਤਗਮੇ

ਚੀਨ ਦੇ ਸ਼ਹਿਰ ਹਾਂਗਜ਼ੂ ਹੋ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦੇ ਦੂਜੇ ਦਿਨ ਸੋਮਵਾਰ ਨੂੰ ਭਾਰਤੀ ਐਥਲੀਟਾਂ ਨੇ ਇਕ ਸੋਨੇ ਸਮੇਤ 5 ਤਗਮੇ ਜਿੱਤੇ। ਭਾਰਤੀ ਨਿਸ਼ਾਨੇਬਾਜ਼ਾਂ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਨਿਸ਼ਾਨੇਬਾਜ਼ੀ ਮੁਕਾਬਲੇ ਵਿੱਚ ਟੀਮ ਨੇ ਸੋਨ ਤਗ਼ਮੇ ਸਮੇਤ ਤਿੰਨ ਤਗ਼ਮੇ ਜਿੱਤ ਕੇ ਭਾਰਤ ਨੂੰ ਦੋ ਦਿਨਾਂ ਵਿੱਚ ਪੰਜ ਤਗ਼ਮੇ ਦਿੱਤੇ।

ਵਿਸ਼ਵ ਚੈਂਪੀਅਨ ਰੁਦਰਾਂਕਸ਼ ਪਾਟਿਲ ਦੀ ਅਗਵਾਈ ਵਿੱਚ ਭਾਰਤ ਦੀ 10 ਮੀਟਰ ਏਅਰ ਰਾਈਫਲ ਟੀਮ ਨੇ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਵਿਸ਼ਵ ਰਿਕਾਰਡ ਸਕੋਰ ਨਾਲ ਦੇਸ਼ ਲਈ ਪਹਿਲਾ ਸੋਨ ਤਗ਼ਮਾ ਜਿੱਤਿਆ। ਐਸ਼ਵਰੇ ਪ੍ਰਤਾਪ ਸਿੰਘ ਤੋਮਰ ਨੇ ਫਿਰ ਵਿਅਕਤੀਗਤ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ। 10 ਮੀਟਰ ਏਅਰ ਰਾਈਫਲ ਟੀਮ ਸ਼ੂਟਿੰਗ ਈਵੈਂਟ ਚ ਭਾਰਤ ਨੇ ਪਹਿਲਾ ਸੋਨ ਤਮਗਾ ਜਿੱਤਿਆ

ਨਿਸ਼ਾਨੇਬਾਜ਼ੀ ‘ਚ ਭਾਰਤ ਨੇ ਵਿਸ਼ਵ ਰਿਕਾਰਡ ਕਾਇਮ ਕੀਤਾ ,ਭਾਰਤ ਨੇ ਰੋਇੰਗ ਚ ਵੀ ਦੋ ਕਾਂਸੀ ਦੇ ਤਗਮੇ ਜਿੱਤੇ19ਵੀਆਂ ਏਸ਼ੀਆਈ ਖੇਡਾਂ ਦੇ ਦੂਜੇ ਦਿਨ ਸੋਮਵਾਰ ਨੂੰ ਭਾਰਤੀ ਐਥਲੀਟਾਂ ਨੇ ਇਕ ਸੋਨੇ ਸਮੇਤ 5 ਤਗਮੇ ਜਿੱਤੇ।

ਐਸ਼ਵਰਿਆ ਪ੍ਰਤਾਪ ਸਿੰਘ, ਦਿਵਯਾਂਸ਼ ਸਿੰਘ ਅਤੇ ਰੁਦਰੰਕਸ਼ ਪਾਟਿਲ ਨੇ ਚੀਨ ਦੇ ਹਾਂਗਜ਼ੂ ਵਿੱਚ 10 ਮੀਟਰ ਏਅਰ ਰਾਈਫਲ | ਟੀਮ ਸ਼ੂਟਿੰਗ ਈਵੈਂਟ ਵਿੱਚ ਦੇਸ਼ ਦਾ ਪਹਿਲਾ ਸੋਨ ਤਮਗਾ ਜਿੱਤਿਆ।

ਭਾਰਤ ਦੇ ਨਿਸ਼ਾਨੇਬਾਜਾਂ ਨੇ 1893.7 ਦਾ ਸਕੋਰ ਬਣਾ ਕੇ ਵਿਸ਼ਵ ਰਿਕਾਰਡ ਬਣਾਇਆ।ਇਸ ਤੋਂ ਪਹਿਲਾਂ ਇਹ ਰਿਕਾਰਡ 1893.3 ਦੇ ਸਕੋਰ ਨਾਲ ਚੀਨ ਦੇ ਨਾਂ ਸੀ।

ਭਾਰਤ ਦੇ ਐਸ਼ਵਰਿਆ ਪ੍ਰਤਾਪ ਸਿੰਘ ਨੇ ਵਿਅਕਤੀਗਤ 10 ਮੀਟਰ ਏਅਰ ਰਾਈਫਲ ਮੁਕਾਬਲੇ ਚ ‘ਚ ਕਾਂਸੀ ਦਾ ਤਗਮਾ ਜਿੱਤਿਆ।

ਅੱਜ ਰੋਇੰਗ ਵਿੱਚ ਵੀ ਭਾਰਤ ਨੇ ਚੰਗਾ ਪ੍ਰਦਰਸ਼ਨ ਕੀਤਾ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ।

ਇਸ ਨਾਲ ਭਾਰਤ ਨੇ ਹੁਣ ਤੱਕ 1 ਸੋਨ, 3 ਚਾਂਦੀ ਅਤੇ 5 ਕਾਂਸੀ ਦੇ ਤਗਮੇ ਜਿੱਤ ਕੇ ਸੂਚੀ ਚ 6ਵੇਂ ਸਥਾਨ ਤੇ ਹੈ

25 ਸਤੰਬਰ ਨੂੰ ਭਾਰਤ ਦੀਆਂ ਘਟਨਾਵਾਂ ਅਤੇ ਪ੍ਰਾਪਤੀਆਂ…

1. ਅੱਜ ਸਵੇਰੇ ਸਭ ਤੋਂ ਪਹਿਲਾਂ 10 ਮੀਟਰ ਏਅਰ ਰਾਈਫਲ ਟੀਮ ਈਵੈਂਟ ਸੀ। ਇਸ ਵਿੱਚ ਦਿਵਿਆਂਸ਼ ਸਿੰਘ ਪੰਵਾਰ, ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਰੁਦਰਾਕਸ਼ ਪਾਟਿਲ ਨੇ ਨਿਸ਼ਾਨੇਬਾਜ਼ੀ ਟੀਮ ਈਵੈਂਟ ਵਿੱਚ ਭਾਰਤ ਲਈ ਸੋਨ ਤਮਗਾ ਜਿੱਤਿਆ ਹੈ। ਭਾਰਤੀ ਤਿਕੜੀ ਨੇ 10 ਮੀਟਰ ਏਅਰ ਰਾਈਫਲ ਟੀਮ ਈਵੈਂਟ ਵਿੱਚ 1893.7 ਅੰਕ ਬਣਾਏ। ਕੋਰੀਆ ਗਣਰਾਜ 1890.1 ਦੇ ਸਕੋਰ ਨਾਲ ਦੂਜੇ ਅਤੇ ਚੀਨ 1888.2 ਦੇ ਸਕੋਰ ਨਾਲ ਤੀਜੇ ਸਥਾਨ ‘ਤੇ ਰਿਹਾ।

ਇਸ ਤੋਂ ਬਾਅਦ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ 10 ਮੀਟਰ ਏਅਰ ਰਾਈਫਲ ਵਿਅਕਤੀਗਤ ਮੁਕਾਬਲੇ ‘ਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ। ਭਾਰਤ ਦਾ ਇਹ 9ਵਾਂ ਅਤੇ ਦੂਜੇ ਦਿਨ ਚੌਥਾ ਤਮਗਾ ਹੈ। ਰੁਦਰਾਂਸ਼ ਪਾਟਿਲ ਫਾਈਨਲ ਵਿੱਚ ਚੌਥੇ ਸਥਾਨ ’ਤੇ ਰਿਹਾ ਅਤੇ ਤਮਗਾ ਜਿੱਤਣ ਤੋਂ ਖੁੰਝ ਗਿਆ। ਇਸ ਈਵੈਂਟ ਵਿੱਚ ਚੀਨ ਨੂੰ ਸੋਨ ਤਗਮਾ ਅਤੇ ਦੱਖਣੀ ਕੋਰੀਆ ਨੂੰ ਚਾਂਦੀ ਦਾ ਤਗਮਾ ਮਿਲਿਆ। ਇਸ ਤਰ੍ਹਾਂ ਭਾਰਤ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਹੁਣ ਤੱਕ 4 ਤਗਮੇ ਹਾਸਲ ਕੀਤੇ ਹਨ। ਇਸ ਵਿੱਚ ਇੱਕ ਸੋਨਾ, ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗ਼ਮੇ ਸ਼ਾਮਲ ਹਨ।

2. ਖੇਡਾਂ ਦੇ ਦੂਜੇ ਦਿਨ ਅੱਜ ਭਾਰਤ ਰੋਇੰਗ ਵਿੱਚ ਦੋ ਕਾਂਸੀ ਦੇ ਤਗਮੇ ਜਿੱਤੇ ਗਏ। ਜਸਵਿੰਦਰ, ਭੀਮ, ਪੁਨੀਤ ਅਤੇ ਅਸ਼ੀਸ਼ ਨੇ ਪੁਰਸ਼ਾਂ ਦੇ 4 ਫਾਈਨਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਪੁਰਸ਼ਾਂ ਦੇ ਕਵਾਡਰਪਲ ਸਕਲਸ ਈਵੈਂਟ ਵਿੱਚ ਸਤਨਾਮ ਸਿੰਘ, ਪਰਮਿੰਦਰ ਸਿੰਘ, ਜਾਕਰ ਖਾਨ, ਸੁਖਮੀਤ ਸਿੰਘ ਨੇ ਦੇਸ਼ ਲਈ ਤਗਮੇ ਜਿਤਿਆ

ਇਸ ਤਰ੍ਹਾਂ ਦੇਸ਼ ਨੂੰ ਰੋਇੰਗ ਵਿੱਚ ਇੱਕ ਚਾਂਦੀ ਅਤੇ 3 ਕਾਂਸੀ ਦੇ ਤਗਮੇ ਮਿਲੇ ਹਨ।

Spread the love