ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕੀਤਾ ਜਾਵੇ : ਵਰਮਾ

ਚੰਡੀਗੜ੍ਹ : ਪੰਜਾਬ ਦੇ ਹਾਲਤ ਬਦ ਤੋਂ ਬਦਤਰ ਹੋ ਰਹੇ ਹਨ,ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ, ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ ਹੈ,ਇਸ ਦੀ ਤਾਜਾ ਉਦਾਹਰਣ ਸ਼੍ਰੀ ਮੁਕਤਸਰ ਸਾਹਿਬ ਦੇ ਐਡਵੋਕੇਟ ਵਰਿੰਦਰ ਸਿੰਘ ਹਨ ਜੋ ਆਪਣੇ ਮੁਵੱਕਿਲ ਨਾਲ ਥਾਣੇ ਗਿਆ ਸੀ ।ਜਿਸ ਤੇ ਪੰਜਾਬ ਪੁਲਿਸ ਵੱਲੋ ਅਣ ਮਨੁੱਖੀ ਤਸ਼ੱਦਦ ਕੀਤਾ ਗਿਆ ,ਜੋ ਬਹੁਤ ਚਿੰਤਾ ਦਾ ਵਿਸ਼ਾ ਹੈ ,ਇਹਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਲੀਗਲ ਸੈੱਲ ਦੇ ਕਨਵੀਨਰ ਐਡਵੋਕੇਟ ਐਨ ਕੇ ਵਰਮਾ ਨੇ ਅੱਜ ਪੰਜਾਬ ਭਾਜਪਾ ਦੇ ਸੂਬਾ ਦਫਤਰ ਸੈਕਟਰ 37ਏ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।ਉਹਨਾਂ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਫਸਰਾਂ ਨੂੰ ਤੁਰੰਤ ਬਰਖਾਸਤ ਕਰ ਕੇ ਗ੍ਰਿਫਤਾਰ ਕੀਤਾ ਜਾਵੇ ।ਉਹਨਾਂ ਦੱਸਿਆ ਕਿ ਇੰਸਪੈਕਟਰ ਰਮਨ ਕੁਮਾਰ (ਇੰਚਾਰਜ ਸੀ.ਆਈ.ਏ. ਸਟਾਫ਼ ਮੁਕਤਸਰ ਸਾਹਿਬ); ਰਮਨਦੀਪ ਸਿੰਘ

ਭੁੱਲਰ (ਐਸ.ਪੀ ਇਨਵੈਸਟੀਗੇਸ਼ਨ ਸ੍ਰੀ ਮੁਕਤਸਰ ਸਾਹਿਬ); ਸੰਜੀਵ ਗੋਇਲ (ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ); ਸੀਨੀਅਰ

ਕਾਂਸਟੇਬਲ ਹਰਬੰਸ ਸਿੰਘ ,ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ,ਕਾਂਸਟੇਬਲ ਗੁਰਪ੍ਰੀਤ ਸਿੰਘ; ਪੀ.ਐਚ.ਜੀ. ਦਾਰਾ ਸਿੰਘ ਅਤੇ 4-5 ਅਣਪਛਾਤੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ, ਉਸਦੇ ਕੱਪੜੇ ਉਤਾਰੇ ,ਉਸ ਨਾਲ ਅਜਿਹਾ ਅਣ ਮਨੁੱਖੀ ਤਸ਼ੱਦਦ ਕੀਤਾ ਜਿਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਫਿਰ ਉਕਤ ਪੁਲਸ ਅਧਿਕਾਰੀਆਂ ਨੇ ਉਸ ਦੀ ਵੀਡੀਓ ਵੀ ਤਿਆਰ ਕੀਤੀ ਅਤੇ ਉਸ ਨੂੰ ਧਮਕਾਇਆ ਤੇ ਕਿਹਾ ਕਿ ਜੇਕਰ ਉਹ ਅਦਾਲਤ ਨੂੰ ਕੁਝ ਦੱਸਦਾ ਹੈ ਤਾਂ ਉਸਦੀ ਵੀਡੀਓ ਵਾਇਰਲ ਕਰ ਦਿੱਤੀ ਜਾਵੇਗੀ। ਫਿਰ ਉਸ ਖ਼ਿਲਾਫ਼ ਝੂਠਾ ਕੇਸ ਦਰਜ ਕਰਕੇ ਉਸ ਨੂੰ

ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਨੂੰ ਇੰਨਾ ਧਮਕਾਇਆ ਗਿਆ ਕਿ ਉਸ ਨੇ ਆਪਣੀ ਜਾਨ ਬਚਾਉਣ ਲਈ ਆਪਣੀ ਜ਼ਮਾਨਤ ਅਰਜ਼ੀ ਵੀ ਵਾਪਸ ਲੈ ਲਈ। ਜਿਸ ‘ਤੇ ਬਾਅਦ ‘ਚ ਅਦਾਲਤ ਨੇ ਐਡਵੋਕੇਟ ਨੂੰ ਨਿਆਂਇਕ ਹਿਰਾਸਤ ਦੇ ਦਿੱਤੀ, ਉਸ ਤੋਂ ਬਾਅਦ ਉਸ ਦੇ

ਬਿਆਨ ਦਰਜ ਕੀਤੇ ਗਏ, ਜਿਸ ਦੇ ਆਧਾਰ ਤੇ ਸੀ.ਜੇ.ਐਮ., ਸ੍ਰੀ ਮੁਕਤਸਰ ਸਾਹਿਬ ਨੇ ਮਿਤੀ 22.09.2023 ਦੇ ਹੁਕਮਾਂ ਰਾਹੀਂ

ਸਬੰਧਤ ਅਧਿਕਾਰੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਦੱਸਿਆ ਕੇ ਪੁਲਿਸ ਅਧਿਕਾਰੀਆਂ ਨੇ ਵਕੀਲ ਦੇ ਪਰਿਵਾਰ ਨੂੰ ਵੀ ਧਮਕੀਆਂ ਦਿੱਤੀਆਂ ਹਨ ਉਹਨਾਂ ਮੰਗ ਕੀਤੀ ਕਿ ਐਫ ਆਈ ਆਰ ਵਿੱਚ 377, 342, 323, 149, 506 IPC ਸਮੇਤ ਹੋਰ ਸਬੰਧਤ ਧਾਰਾਵਾਂ ਵੀ ਜੋੜੀਆਂ ਜਾਣੀਆਂ ਚਾਹੀਦੀਆਂ ਹਨ। ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ, ਇਸ ਮਾਮਲੇ ਵਿਚ ਸ਼ਾਮਲ

ਹੋਰ ਪੁਲਿਸ ਅਧਿਕਾਰੀਆਂ ਨੂੰ ਐਫਆਈਆਰ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਜਾਵੇ।ਉਨ੍ਹਾਂ ਦੱਸਿਆ ਕੇ ਇਹ ਘਟਨਾ ‘ਆਪ’ ਸਰਕਾਰ ਦੇ ਅਧੀਨ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਦਰਸਾਉਂਦੀ ਹੈ। ‘ਆਪ’ ਸਰਕਾਰ ਦੇ ਰਾਜ ‘ਚ ਕੋਈ ਵੀ ਵਿਅਕਤੀ ਸੁਰੱਖਿਅਤ ਨਹੀਂ ਹੈ, ਜੇਕਰ ਅਜਿਹੇ ਵਕੀਲਾਂ, ਜੋ ਦੂਜਿਆਂ ਨੂੰ ਇਨਸਾਫ਼ ਦਿਵਾਉਂਦੇ ਹਨ ਅਤੇ ਅਦਾਲਤ ਦੇ ਅਧਿਕਾਰੀ ਵੀ ਕਹਾਉਂਦੇ ਹਨ,

ਨਾਲ ਅਜਿਹੀ ਘਟਨਾ ਵਾਪਰ ਸਕਦੀ ਹੈ, ਤਾਂ ਪੰਜਾਬ ਦੇ ਨਾਗਰਿਕ ਕਿਵੇਂ ਸੁਰੱਖਿਅਤ ਰਹਿ ਸਕਦੇ ਹਨ। ਉਹਨਾਂ ਕਿਹਾ ਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਪੰਜਾਬ ਦੇ ਵਕੀਲਾਂ ਤੋਂ ਮੁਆਫੀ ਮੰਗਣ , ਨਹੀਂ ਤਾਂ ਪੰਜਾਬ ਦੇ ਵਕੀਲ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਗੇ।ਇਸ ਮੋਕੇ ਤੇ ਰਾਮ ਬਿਲਾਸ ਗੁਪਤਾ,ਸੁਰਿੰਦਰ ਟੀਨਾ,ਨਿਤੇਸ਼ ਸਿੰਘੀ,ਹਰਿੰਦਰ ਪਾਲ ਕੋ ਕਨਵੀਨਰ ,ਸ਼ੁਭਾਸ ਜਿੰਦਲ ਤੇ ਚਰਨਜੀਤ ਜਾਗਰਾ ਆਦਿ ਐਡਵੋਕੇਟ ਹਾਜਰ ਸਨ ।

Spread the love