ਸਾਬਕਾ PM ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ

ਚੰਡੀਗੜ੍ਹ ; ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਹੋਰਾਂ ਨੂੰ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਸ਼ੋਸ਼ਲ ਮੀਡੀਆ ’ਤੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀ ਵਧਾਈ। ਮੋਦੀ ਨੇ ਕਿਹਾ ਕਿ ਮੈਂ ਡਾ. ਮਨਮੋਹਨ ਸਿੰਘ ਹੋਰਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੇ ਲਈ ਪ੍ਰਾਰਥਨਾ ਕਰਦਾ ਹਾਂ। ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਅੱਜ 91 ਸਾਲਾਂ ਦੇ ਹੋ ਗਏ ਹਨ। ਉਨ੍ਹਾਂ ਨੇ 2004 ਤੋਂ 2014 ਤੱਕ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿਚ ਕਾਰਜ ਕੀਤਾ। ਡਾ. ਮਨਮੋਹਨ ਸਿੰਘ ਇਕ ਭਾਰਤੀ ਅਰਥ ਸ਼ਾਸਤਰੀ ਵੀ ਹਨ। ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਉਨ੍ਹਾਂ ਨੇ 1982 ਤੋਂ ਲੈ ਕੇ 1985 ਤੱਕ ਰਿਜ਼ਰਵ ਬੈਂਕ ਆਫ (ਆਰਬੀਆਈ) ਦੇ ਗਵਰਨਰ ਦੇ ਤੌਰ ’ਤੇ ਕੰਮ ਵੀ ਕੀਤਾ ਹੈ। ਇਸੇ ਦੌਰਾਨ ਸੋਨੀਆ ਗਾਂਧੀ ਅਤੇ ਰਾਹੁਲ ਸਣੇ ਕਈ ਕਾਂਗਰਸੀ ਆਗੂਆਂ ਨੇ ਵੀ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

Spread the love