ਚੰਡੀਗੜ੍ਹ: ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ NZC ਦੀ ਮੀਟਿੰਗ ਵਿੱਚ ਅਹਿਮ ਮੁੱਦੇ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾਇਆ ਗਿਆ ਸੀ ਇਸ ਲਈ ਚੰਡੀਗੜ੍ਹ ਦਾ ਪੰਜਾਬ ਦੀ ਰਾਜਧਾਨੀ ਵਜੋਂ ਦਰਜਾ ਬਹਾਲ ਕੀਤਾ ਜਾਵੇ, ਪੰਜਾਬ ਦੀ ਇਹ ਚਿਰੋਕਣੀ ਮੰਗ ਪੂਰੀ ਕੀਤੀ ਜਾਵੇ।

ਨੀਮ ਫੌਜੀ ਬਲਾਂ ਦੀ ਤਾਇਨਾਤੀ ਦੇ ਖਰਚੇ ‘ਤੇ ਮੁੱਖ ਮੰਤਰੀ ਨੇ ਰਵੱਈਆ ਸਖ਼ਤ ਕਰਦਿਆ ਕਿਹਾ, ਇਹ ਬਹੁਤ ਦੁੱਖ ਦੀ ਗੱਲ ਹੈ ਕਿ ਨੀਮ ਫੌਜੀ ਬਲਾਂ ਦੀ ਤਾਇਨਾਤੀ ਲਈ ਵੀ ਸਾਡੇ ਤੋਂ ਪੈਸੇ ਲਏ ਜਾਂਦੇ ਹਨ। ਪੰਜਾਬ ਸਰਹੱਦੀ ਸੂਬਾ ਹੈ, ਕਾਨੂੰਨ ਵਿਵਸਥਾ ਬਣਾਈ ਰੱਖਣਾ ਜ਼ਰੂਰੀ। ਜਿਸ ਰਾਜ ਦੇ ਪੁੱਤਰ ਫੌਜ ਵਿੱਚ ਸ਼ਹੀਦ ਹੋਏ ਹਨ, ਉਨ੍ਹਾਂ ਤੋਂ ਫੀਸਾਂ ਵਸੂਲੀਆਂ ਜਾਂਦੀਆਂ ਹਨ। ਮੁੱਖ ਮੰਤਰੀ ਮਾਨ ਨੇ ਅਰਧ ਸੈਨਿਕ ਬਲਾਂ ਦੇ ਇਸ ਖਰਚੇ ਤੋਂ ਪੰਜਾਬ ਨੂੰ ਮੁਕਤ ਕਰਨ ਦੀ ਮੰਗ ਕੀਤੀ।

Spread the love