ਅੱਜ ਪੰਜਾਬ ਭਰ ‘ਚ ‘ਰੇਲ ਰੋਕੋ’ ਪ੍ਰਦਰਸ਼ਨ ਕਰਨਗੇ ਕਿਸਾਨ,

ਹੜ੍ਹਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ

ਚੰਡੀਗੜ੍ਹ : ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਸੈਂਕੜੇ ਵਰਕਰ ਸਵੇਰ ਤੋਂ ਹੀ ਸੁਨਾਮ ਰੇਲਵੇ ਸਟੇਸ਼ਨ ’ਤੇ ਖੜ੍ਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਕਈ ਥਾਵਾਂ ‘ਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਕਿਸੇ ਨੇ ਪੰਜਾਬ ਦੇ ਕਿਸਾਨਾਂ ਨਾਲ ਦੁਰਵਿਵਹਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣਗੇ। ਨਾਲ ਹੀ, ਕਿਸਾਨ ਹੁਣ ਦੇਸ਼ ਭਰ ਵਿੱਚ ਇੱਕਜੁੱਟ ਹਨ। ਉਨ੍ਹਾਂ ਦੱਸਿਆ ਕਿ ਇਹ ਅੰਦੋਲਨ ਹੜ੍ਹ ਪੀੜਤਾਂ ਲਈ ਪੈਕੇਜ, ਐਮਐਸਪੀ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰ ਕਰਜ਼ਾ ਰਾਹਤ, ਮਨਰੇਗਾ, ਨਸ਼ਾਖੋਰੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਕੀਤਾ ਜਾਵੇਗਾ।

ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਵਿੱਚ 12 ਥਾਵਾਂ ‘ਤੇ ਰੇਲ ਪਟੜੀਆਂ ਜਾਮ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਵਿੱਚ ਬਟਾਲਾ, ਜਲੰਧਰ ਛਾਉਣੀ, ਤਰਨਤਾਰਨ, ਸੁਨਾਮ, ਨਾਭਾ, ਬਸਤੀ ਟੈਂਕਵਾਲੀ ਅਤੇ ਫ਼ਿਰੋਜ਼ਪੁਰ ਵਿੱਚ ਮੱਲਾਂਵਾਲਾ, ਬਠਿੰਡਾ ਵਿੱਚ ਰਾਮਪੁਰਾ, ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ ਸ਼ਾਮਲ ਹਨ।

Spread the love