ਵਕੀਲ ਦੀ ਕੁੱਟਮਾਰ ਮਾਮਲੇ ‘ਚ SIT ਦਾ ਗਠਨ

ਚੰਡੀਗੜ੍ਹ : ਮੁਕਤਸਰ ਸਾਹਿਬ ਵਿਖੇ ਵਕੀਲ ਅਤੇ ਸਾਥੀ ਨਾਲ ਪੁਲਿਸ ਵੱਲੋਂ ਕੀਤੇ ਦੁਰਵਿਹਾਰ ਦੇ ਮਾਮਲੇ ‘ਚ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਇਹ ਜਾਂਚ ਟੀਮ ਦੋ ਅਪਰਾਧਿਕ ਮਾਮਲਿਆਂ ਦੀ ਤੇਜ਼ੀ ਨਾਲ ਜਾਂਚ ਕਰਕੇ ਆਪਣੀ ਰਿਪੋਰਟ ਸੌਂਪੇਗੀ। ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਨੇ ਇਸ ਮਾਮਲੇ ਦੀ ਜਾਂਚ ਲਈ 4 ਮੈਂਬਰੀ ਉੱਚ ਟੀਮ ਦਾ ਗਠਨ ਕੀਤਾ ਹੈ।

ਵਿਸ਼ੇਸ਼ ਜਾਂਚ ਟੀਮ ਗਠਿਤ

ਬਿਊਰੋ ਆਫ ਇਨਵੈਸਟੀਗੇਸ਼ਨ ਦੇ ਹੁਕਮਾਂ ਮੁਤਾਬਕ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਟੀਮ ਦੀ ਅਗਵਾਈ ਕਰਨਗੇ, ਜਦਕਿ ਲੁਧਿਆਣਾ ਦੇ ਡੀ. ਸੀ. ਪੀ. ਹਰਮੀਤ ਸਿੰਘ ਹੁੰਦਲ, ਲੁਧਿਆਣਾ ਦੇ ਆਈ. ਪੀ. ਐੱਸ. ਅਧਿਕਾਰੀ ਸੋਹੇਲ ਕਾਸਿਮ ਅਤੇ ਪੀ. ਪੀ. ਐੱਸ. ਅਧਿਕਾਰੀ ਪਲਵਿੰਦਰ ਸਿੰਘ ਚੀਮਾ ਇਸ ਦੇ ਮੈਂਬਰ ਹੋਣਗੇ।

ਇਹ ਟੀਮ ਏ. ਡੀ. ਜੀ. ਪੀ. ਇੰਟੈਲੀਜੈਂਸ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ। ਟੀਮ ਨੂੰ ਆਪਣੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੂੰ ਰਿਪੋਰਟ ਸੌਂਪਣ ਲਈ ਕਿਹਾ ਗਿਆ ਹੈ।

ਇਹ ਸੀ ਪੂਰਾ ਮਾਮਲਾ

ਵਕੀਲਾਂ ਨੇ ਦੱਸਿਆ ਨੇ ਪੁਲਿਸ ਵੱਲੋਂ ਵਕੀਲ ਸਿੰਘ ਸੰਧੂ ਨੂੰ ਚੁੱਕਿਆ ਗਿਆ ਤੇ ਥਾਣੇ ਵਿੱਚ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਤੇ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਐਸੋਸੀਏਸ਼ਨ ਤੱਕ ਪਹੁੰਚ ਕਰਕੇ ਦੱਸਿਆ ਕਿ ਉਨ੍ਹਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਵਿੱਚ ਅਰਜੀ ਲਾ ਕੇ ਦੁਬਾਰਾ ਮੈਡੀਕਲ ਕਰਵਾਉਣ ਦੀ ਮੰਗ ਕੀਤੀ ਜਿਸ ਤੋਂ ਬਾਅਦ ਅਦਾਲਤੀ ਹੁਕਮਾਂ ਬਾਅਦ ਕਰਵਾਏ ਗਏ ਮੈਡੀਕਲ ਵਿੱਚ ਵਕੀਲ ਦੇ 18 ਸੱਟਾਂ ਆਈਆਂ ਹਨ। ਇਸ ਸਭ ਤੋਂ ਬਾਅਦ ਉਨ੍ਹਾਂ ਨੇ ਅਦਾਲਤ ਵਿੱਚ ਪੁਲਿਸ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ।

ਵਕੀਲ ਨੇ ਅਦਾਲਤ ‘ਚ ਬਿਆਨ ਦੇ ਕੇ ਦੋਸ਼ ਲਗਾਇਆ ਹੈ ਕਿ ਸੀਆਈਏ ਦੀ ਹਿਰਾਸਤ ‘ਚ ਉਨ੍ਹਾਂ ‘ਤੇ ਤਸ਼ੱਦਦ ਕੀਤਾ ਗਿਆ ਹੈ। ਮੁਕਤਸਰ ਅਦਾਲਤ ਦੇ ਹੁਕਮਾਂ ‘ਤੇ ਇਸ ਮਾਮਲੇ ‘ਚ 6 ਪੁਲਿਸ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ

Spread the love