ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ

ਸਿਫਤ ਕੌਰ ਨੇ ਜਿਤਿਆ ਗੋਲ੍ਡ ਮੈਡਲ

ਮੀਤ ਹੇਅਰ ਨੇ ਦਿੱਤੀ ਮੁਬਾਰਕਬਾਦ

ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਜਿੱਤਿਆ ਸੋਨੇ ਦਾ ਤਮਗ਼ਾ ਜਿੱਤਿਆ

ਚੰਡੀਗੜ੍ਹ, 28 ਸਤੰਬਰ 2023 : ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ।

ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਮਹਿਲਾ 50 ਮੀਟਰ ਰਾਈਫ਼ਲ 3 ਪੋਜ਼ੀਸ਼ਨ ਦੇ ਵਿਅਕਤੀਗਤ ਮੁਕਾਬਲੇ ਵਿੱਚ ਅਤੇ ਮਨੂ ਭਾਕਰ, ਈਸ਼ਾ ਤੇ ਰਿਦਮ ਸਾਂਗਵਾਨ ਦੀ ਤਿਕੜੀ ਨੇ 25 ਮੀਟਰ ਰੈਪਿਡ ਫਾਇਰ ਪਿਸਟਲ ਟੀਮ ਮੁਕਾਬਲੇ ਵਿੱਚ ਸੋਨ ਤਗ਼ਮੇ ਜਿੱਤੇ।

ਫਰੀਦਕੋਟ ਦੀ ਨਿਸ਼ਾਨੇਬਾਜ਼ ਨੇ 469.6 ਦੇ ਸਕੋਰ ਨਾਲ ਵਿਸ਼ਵ ਰਿਕਾਰਡ ਤੋੜਿਆ

ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ।

Spread the love