30 ਸਤੰਬਰ ਨੂੰ ਹੋਵੇਗੀ ਭਾਜਪਾ ਕੇਂਦਰੀ ਚੋਣ ਕਮੇਟੀ ਦੀ ਬੈਠਕ

ਨਵੀਂ ਦਿੱਲੀ ; ਭਾਰਤੀ ਜਨਤਾ ਪਾਰਟੀ (ਭਾਜਪਾ) ਛੱਤੀਸਗੜ੍ਹ, ਮੱਧ ਪ੍ਰਦੇਸ਼ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਰਾਸ਼ਟਰੀ ਰਾਜਧਾਨੀ ਵਿਚ 30 ਸਤੰਬਰ ਅਤੇ 1 ਅਕਤੂਬਰ ਨੂੰ ਕੇਂਦਰੀ ਚੋਣ ਕਮੇਟੀ ਦੀ ਬੈਠਕ ਕਰੇਗੀ।

ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਚੋਣ ਕਮੇਟੀ ਦੇ ਹੋਰ ਮੈਂਬਰਾਂ ਸਮੇਤ ਪ੍ਰਮੁੱਖ ਆਗੂ ਮੀਟਿੰਗ ਵਿੱਚ ਹਿੱਸਾ ਲੈਣਗੇ।

Spread the love