ਖਹਿਰਾ ਦਾ ਅੱਜ ਰਿਮਾਂਡ ਖ਼ਤਮ, ਅਦਾਲਤ ‘ਚ ਪੁਲਿਸ ਕਰੇਗੀ ਪੇਸ਼

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅੱਜ ਰਿਮਾਂਡ ਖ਼ਤਮ ਹੋਣ ਜਾ ਰਿਹਾ ਹੈ। 28 ਸਤੰਬਰ ਨੂੰ ਜਲਾਲਾਬਾਦ ਪੁਲਿਸ ਨੇ ਚੰਡੀਗੜ੍ਹ ਸਥਿਤ ਸੁਖਪਾਲ ਸਿੰਘ ਖਹਿਰਾ ਦੀ ਕੋਠੀ ਤੋਂ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਕੋਰਟ ਨੇ ਪੁਲਿਸ ਨੂੰ ਖਹਿਰਾ ਦਾ 2 ਦਿਨਾਂ ਦਾ ਰਿਮਾਂਡ ਦਿੱਤਾ ਸੀ।

ਅੱਜ ਜਲਾਲਾਬਾਦ ਪੁਲਿਸ ਮੁੜ ਅਦਾਲਤ ਵਿੱਚ ਖਹਿਰਾ ਨੂੰ ਪੇਸ਼ ਕਰੇਗੀ। ਅਤੇ ਹੋਰ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਹਲਾਂਕਿ ਦੇਖਿਆ ਜਾਵੇ ਤਾਂ ਪਿਛਲੀ ਵਾਰ ਪੁਲਿਸ ਨੇ ਸੁਖਪਾਲ ਖਹਿਰਾ ਦਾ 7 ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 2 ਦਿਨਾਂ ਦਾ ਦਿੱਤਾ ਸੀ। ਹੁਣ ਉਮੀਦ ਲਗਾਈ ਜਾ ਰਹੀ ਹੈ ਕਿ ਅਦਾਤਲ ਸੁਖਪਾਲ ਖਹਿਰਾ ਨੂੰ ਰਿਮਾਂਡ ‘ਤੇ ਭੇਜਣ ਦੀ ਥਾਂ ਜੁਡੀਸ਼ੀਅਲ ਕਸਟਡੀ ਭੇਜ ਸਕਦੀ ਹੈ।

Spread the love