ਏਸ਼ਿਆਈ ਖੇਡਾਂ: ਹਰਮਿਲਨ ਬੈਂਸ ਨੇ ਪੰਜਾਬ ਦਾ ਨਾਮ ਰੋਸ਼ਨ ਕੀਤਾ

ਚੰਡੀਗੜ੍ਹ :ਚੀਨ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿਚ 1500 ਮੀਟਰ ਦੌੜ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ ਦੀ ਲੜਕੀ ਹਰਮਿਲਨ ਬੈਂਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੁਨੀਆ ਭਰ ਵਿਚ ਭਾਰਤ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੀ ਹਰਮਿਲਨ ਬੈਂਸ ਨੂੰ ਵਧਾਈ ਦਿੱਤੀ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਭਾਜਪਾ ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਡਾ. ਰਮਨ ਘਈ ਨੇ ਵੀ ਹਰਮਿਲਨ ਬੈਂਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਅਗਲੇ 400 ਮੀਟਰ ਦੇ ਅਗਲੇ ਮੁਕਾਬਲੇ ਲਈ ਵੀ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਹਰਮਿਲਨ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਉਪਲੱਬਧੀ ਲਈ ਵਧਾਈ ਦਿੱਤੀ ਹੈ। ਮਾਹਿਲਪੁਰ ਵਾਸੀਆਂ ਨੇ ਹਰਮਿਲਨ ਦੇ ਚਾਂਦੀ ਦਾ ਤਗਮਾ ਜਿੱਤਣ ’ਤੇ ਖੁਸ਼ੀ ਜਤਾਉਂਦਿਆਂ ਪਰਿਵਾਰ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਦੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।

Spread the love