ਦਿੱਲੀ ਪੁਲਿਸ ਨੇ ANI ਦੀ ਸੂਚੀ “ਚ ਲੋੜੀਂਦੇ ਅੱਤਵਾਦੀ ਸ਼ਾਹਨਵਾਜ਼ ਨੂੰ ਗ੍ਰਿਫ਼ਤਾਰ ਕੀਤਾ

ਦਿੱਲੀ : ਦਿੱਲੀ ਪੁਲਿਸ ਨੇ ਐਨਆਈਏ ਦੀ ਸੂਚੀ ਵਿੱਚ ਸਭ ਤੋਂ ਵੱਧ ਲੋੜੀਂਦੇ ਅੱਤਵਾਦੀ ਸ਼ਾਹਨਵਾਜ਼ ਉਰਫ਼ ਸ਼ਫੀ ਉਜ਼ਾਮਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਹੁਣ ਤੱਕ ਸਪੈਸ਼ਲ ਸੈੱਲ ਨੇ ਇਸ ਗਰੁੱਪ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।

ਦਿੱਲੀ ਪੁਲਿਸ ਨੂੰ ਅੱਜ ਵੱਡੀ ਕਾਮਯਾਬੀ ਮਿਲੀ ਹੈ। ਸਪੈਸ਼ਲ ਸੈੱਲ ਨੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਯਾਨੀ NIA ਦੀ ਸੂਚੀ ‘ਚ ਮੋਸਟ ਵਾਂਟੇਡ ਅੱਤਵਾਦੀ ਸ਼ਾਹਨਵਾਜ਼ ਉਰਫ ਸ਼ਫੀ ਉਜ਼ਾਮਾ ਨੂੰ ਗ੍ਰਿਫਤਾਰ ਕੀਤਾ ਹੈ। NIA ਨੇ ਇਸ ਅੱਤਵਾਦੀ ‘ਤੇ 3 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਅੱਤਵਾਦੀ ਨੂੰ ਪੁੱਛਗਿੱਛ ਤੋਂ ਬਾਅਦ ਹਿਰਾਸਤ ‘ਚ ਲੈ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਦੋ ਹੋਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।

Spread the love